ਸਿਵਲ ਹਸਪਤਾਲ ’ਚ MLR ਕਟਵਾਉਣ ਆਏ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ ਨਾਲ ਕੀਤੀ ਹੱਥੋਪਾਈ

By  Aarti November 30th 2022 06:33 PM

ਜਲੰਧਰ, ਪਤਰਸ ਮਸੀਹ (30 ਨਵੰਬਰ,2022): ਸੂਬੇ ਭਰ ਵਿੱਚ ਬਦਮਾਸ਼ਾਂ ਦੇ ਹੌਂਸਲੇ ਇੰਨੇ ਜ਼ਿਆਦਾ ਬੁਲੰਦ ਹੁੰਦੇ ਜਾ ਰਹੇ ਹਨ ਕਿ ਹੁਣ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਖੌਫ ਬਿਲਕੁੱਲ ਵੀ ਨਜ਼ਰ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਬਦਮਾਸ਼ਾਂ ਵੱਲੋਂ ਪੁਲਿਸ ਮੁਲਾਜ਼ਮ ਉੱਤੇ ਹੱਥ ਚੁੱਕਣਾ ਆਮ ਜਿਹੀ ਗੱਲ ਹੋ ਗਈ ਹੈ। ਅਜਿਹਾ ਹੀ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਨੌਜਵਾਨਾਂ ਨੇ ਸਿਵਲ ਹਸਪਤਾਲ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਨਾਲ ਝਗੜਾ ਕਰ ਉਸ ਨਾਲ ਹੱਥੋਪਾਈ ਕੀਤੀ। 

ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਸਿਵਲ ਹਸਪਤਾਲ ਵਿੱਚ ਐਮਐਲਆਰ ਕਟਵਾਉਣ ਦੇ ਲਈ ਇੱਥੇ ਆਏ ਸੀ। ਇਸ ਦੌਰਾਨ ਨੌਜਵਾਨਾਂ ਦੀ ਪੁਲਿਸ ਮੁਲਾਜ਼ਮ ਦੇ ਨਾਲ ਝਗੜਾ ਹੋ ਗਿਆ। ਮਾਮਲੇ ਸਬੰਧੀ ਡਿਉਟੀ ’ਤੇ ਤੈਨਾਤ ਪੁਲਿਸ ਮੁਲਾਜ਼ਮ ਰਵੀ ਪਾਲ ਨੇ ਦੱਸਿਆ ਕਿ ਨੌਜਵਾਨ ਐਮਐਲਆਰ ਕਟਵਾਉਣ ਦੇ ਲਈ ਇੱਥੇ ਆਏ ਸੀ ਪਰ ਡਾਕਟਰ ਦੇ ਕਮਰੇ ਦੇ ਬਾਹਰ ਕਾਫੀ ਭੀੜ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਤਿੰਨ ਨੌਜਵਾਨ ਭੱਜ ਕੇ ਆਏ ਅਤੇ ਡਾਕਟਰ ਦੇ ਕਮਰੇ ਵਿੱਚ ਜਾਣ ਲੱਗੇ। ਜਿਸ ਨੂੰ ਉਨ੍ਹਾਂ ਨੇ ਰੋਕਿਆ ਅਤੇ ਇੰਤਜ਼ਾਰ ਕਰਨ ਨੂੰ ਕਿਹਾ, ਪਰ ਫਿਰ ਵੀ ਉਹ ਇੱਕ ਇੱਕ ਕਰਕੇ ਡਾਕਟਰ ਦੇ ਕਮਰੇ ਵਿੱਚ ਚੱਲੇ ਗਏ। ਰਵੀ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੂੰ ਉਨ੍ਹਾਂ ਨੂੰ ਡਾਕਟਰ ਦੇ ਕਮਰੇ ਚੋਂ ਬਾਹਰ ਕੱਢਿਆ ਜਿਸ ਤੋਂ ਬਾਅਦ ਨੌਜਵਾਨਾਂ ਨੇ ਉਨ੍ਹਾਂ ਦੇ ਨਾਲ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਕਤ ਨੌਜਵਾਨ ਨਸ਼ੇ ਵਿੱਚ ਧੁੱਤ ਸੀ। 

ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਲੱਦੇਵਾਲੀ ਦੇ ਰਹਿਣ ਵਾਲੇ ਹਨ। ਪੁਲਿਸ ਮੁਲਾਜ਼ਮ ਰਵੀ ਨੇ ਥਾਣਾ 4 ਦੀ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਹੈ। ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।  

ਇਹ ਵੀ ਪੜੋ: CM ਰਿਹਾਇਸ਼ ਬਾਹਰ ਮਜ਼ਦੂਰਾਂ ਦੀ ਕੁੰਡਾ ਖੜਕਾਊ ਰੈਲੀ ਬਦਲੀ ਡੰਡਾ ਖੜਕਾਊ ਰੈਲੀ 'ਚ

Related Post