Faridkot ਦੇ ਪਿੰਡ ਕਿੰਗਰਾ ਚ ਨਜ਼ਾਇਜ਼ ਸੰਬੰਧਾਂ ਦੇ ਚਲਦਿਆਂ ਨੌਜਵਾਨ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ

Faridkot News : 31 ਜਨਵਰੀ ਦੀ ਰਾਤ ਨੂੰ ਫਰੀਦਕੋਟ ਦੇ ਪਿੰਡ ਕਿੰਗਰਾ ਵਿਖੇ ਇੱਕ ਨੌਜਵਾਨ ਦੀ ਨਜ਼ਾਇਜ਼ ਸੰਬੰਧਾਂ ਦੇ ਚਲੱਦੇ ਲੜਕੀ ਦੇ ਰਿਸ਼ਤੇਦਾਰਾਂ ਵੱਲੋਂ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਸੀ,ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ,ਜਿਥੇ ਉਸਦੀ ਇਲਾਜ ਦੌਰਾਨ ਕੱਲ ਰਾਤ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ

By  Shanker Badra February 11th 2026 04:24 PM

Faridkot News : 31 ਜਨਵਰੀ ਦੀ ਰਾਤ ਨੂੰ ਫਰੀਦਕੋਟ ਦੇ ਪਿੰਡ ਕਿੰਗਰਾ ਵਿਖੇ ਇੱਕ ਨੌਜਵਾਨ ਦੀ ਨਜ਼ਾਇਜ਼ ਸੰਬੰਧਾਂ ਦੇ ਚਲੱਦੇ ਲੜਕੀ ਦੇ ਰਿਸ਼ਤੇਦਾਰਾਂ ਵੱਲੋਂ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਸੀ,ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ,ਜਿਥੇ ਉਸਦੀ ਇਲਾਜ ਦੌਰਾਨ ਕੱਲ ਰਾਤ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਜਾਣਕਾਰੀ  ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਬੂਟਾ ਸਿੰਘ ਜਿਸਦੀ ਉਮਰ 26 ਸਾਲ ਹੈ ,ਉਸਦਾ ਪਿੰਡ ਦੀ ਹੀ ਇੱਕ ਨੂੰਹ ਨਾਲ ਪ੍ਰੇਮ ਸਬੰਧ ਸਨ। ਜਿਸ ਵੱਲੋਂ 31 ਜਨਵਰੀ ਨੂੰ ਬੂਟਾ ਸਿੰਘ ਨੂੰ ਬਹਾਨੇ ਨਾਲ ਆਪਣੇ ਘਰ ਬੁਲਾਇਆ ਜਿੱਥੇ ਪਹਿਲਾ ਤੋਂ ਹੀ ਉਸਦਾ ਘਰ ਵਾਲਾ ਅਮਰ ਸਿੰਘ ਅਤੇ ਕੁੱਝ ਹੋਰ ਸਾਥੀ ਮੌਜੂਦ ਸਨ। ਜਿਨ੍ਹਾਂ ਨੇ ਪਹਿਲਾਂ ਉਸਦੇ ਸਿਰ 'ਤੇ ਵਾਰ ਕੀਤਾ ,ਜਿਸ ਨਾਲ ਉਹ ਬੇਹੋਸ਼ ਹੋ ਗਿਆ ਅਤੇ ਫਿਰ ਉਸਨੂੰ ਬੰਨ ਕੇ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ। 

ਇਥੋਂ ਤੱਕ ਕੇ ਲੋਹੇ ਦੀਆਂ ਰਾੜ ਗਰਮ ਕਰਕੇ ਲਾਈਆਂ ਗਈਆਂ  ਉਨ੍ਹਾਂ ਕਿਹਾ ਕਿ ਜਦੋਂ ਸਾਨੂੰ ਪਤਾ ਲੱਗਾ ਕਿ ਸਾਡਾ ਲੜਕਾ ਘਰ ਨਹੀਂ ਹੈ ਤਾਂ ਅਸੀਂ ਪਤਾ ਕਰਦੇ ਲੜਕੀ ਦੇ ਘਰ ਪੁੱਜੇ ਤਾਂ ਉਥੇ ਬੂਟਾ ਸਿੰਘ ਪਿੱਲਰ ਨਾਲ ਬੰਨਿਆ ਪਿਆ ਸੀ ,ਜਿਸ ਦੀ ਹਾਲਤ ਕਾਫੀ ਖਰਾਬ ਸੀ ਅਤੇ ਪੁਲਿਸ ਦੀ ਮਦਦ ਨਾਲ ਉਸਨੂੰ  ਹਸਪਤਾਲ ਪੋਹਚਾਇਆ ,ਜਿੱਥੇ ਇਲਾਜ ਦੌਰਾਨ ਉਸਦੀ ਕੱਲ ਰਾਤ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ 'ਚ ਪਿੰਡ ਦੇ ਸਰਪੰਚ ਦੀ ਵੀ ਮਿਲੀਭੁਗਤ ਹੈ। ਉਨ੍ਹਾਂ ਇਨਸਾਫ ਦੀ ਮੰਗ ਕਰਦੇ ਹੋਏ ਸਾਰੇ ਆਰੋਪੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਸ ਸਬੰਧ 'ਚ ਡੀਐਸਪੀ ਤਰਲੋਚਣ ਸਿੰਘ ਨੇ ਦੱਸਿਆ ਕਿ ਬੂਟਾ ਸਿੰਘ ਦੇ ਬਿਆਨਾਂ ਤੋਂ ਬਾਅਦ ਤਿੰਨ ਜਨਵਰੀ ਨੂੰ ਰਿਪੋਰਟ ਦਰਜ ਕੀਤੀ ਗਈ ਸੀ। ਜਿਸ ਵਿੱਚ ਪਤਾ ਲੱਗਾ ਸੀ ਕਿ ਬੂਟਾ ਸਿੰਘ ਦੀ ਕੁਝ ਲੋਕਾਂ ਵੱਲੋਂ ਪ੍ਰੇਮ ਸੰਬੰਧਾਂ ਦੇ ਚਲਦੇ ਕੁੱਟਮਾਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕੱਲ ਰਾਤ ਬੂਟਾ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸ ਦੇ ਚਲਦੇ ਹੁਣ ਦਰਜ ਮੁਕਦਮੇ ਵਿੱਚ ਧਰਾਵਾਂ ਦਾ ਵਾਧਾ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Related Post