Begowal ਦੇ ਮੀਖੋਵਾਲ ਪਾਰਕ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਮੂਲੀ ਤਕਰਾਰ ਮਗਰੋਂ ਵਾਪਰੀ ਵਾਰਦਾਤ
ਮਿਲੀ ਜਾਣਕਾਰੀ ਅਨੁਸਾਰ ਨੋਜ਼ਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਹੋਈ ਹੈ। ਜਿਸਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ। ਜਿਸਦੀ ਰਸਤੇ ’ਚ ਨੌਜਵਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।
ਬੇਗੋਵਾਲ ਬਜਾਰ ’ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਨਜਰ ਆਇਆ ਜਦੋਂ ਮੀਖੋਵਾਲ ਪਾਰਕ ਦੇ ਬਾਹਰ ਮੇਨ ਬਜਾਰ ’ਚ ਦੋ ਨੌਜਵਾਨਾਂ ’ਚ ਆਪਸੀ ਤਕਰਾਰ ਹੋ ਗਈ। ਇਹ ਤਕਰਾਰ ਇੰਨ੍ਹੀਂ ਜਿਆਦਾ ਵਧ ਗਈ ਕਿ ਇਸਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਇੱਕ ਨੌਜਵਾਨ ਨੇ ਝਗੜੇ ਦੌਰਾਨ ਦੂਜੇ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਵ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਨੋਜ਼ਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਹੋਈ ਹੈ। ਜਿਸਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ। ਜਿਸਦੀ ਰਸਤੇ ’ਚ ਨੌਜਵਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।
ਇਸ ਮੌਕੇ ਡੀਐਸਪੀ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਭੁੱਖ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਪੁਲਿਸ ਵੱਲੋਂ ਟੀਮਾਂ ਤਿਆਰ ਕਰਕੇ ਭਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਫਿਲਹਾਲ ਬੇਗੋਵਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਾਂ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਉਕਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪਰਿਵਾਰ ਵੱਲੋਂ ਥਾਣੇ ਦੇ ਬਾਹਰ ਬਹਿ ਕੇ ਇਨਸਾਫ ਦੀ ਮੰਗ ਕੀਤੀ ਅਤੇ ਉਕਤ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਆਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਤਲ ਦੇ ਮਗਰੋਂ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਅਤੇ ਉਹਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਪੁਲਿਸ ਨਾਕਾਮ ਸਾਬਤ ਹੋ ਰਹੀ ਹੈ। ਪਰਿਵਾਰਿਕ ਮੈਂਬਰਾਂ ਨੇ ਥਾਣੇ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਕੇ ਉਹਨਾਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਜਾਵੇ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਜੋ ਧੱਕਾ ਹੋਇਆ ਹੈ ਉਸ ਨੂੰ ਇਨਸਾਫ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Fatehgarh : ਝਾਰਖੰਡ 'ਚ ਸ਼ਹੀਦ ਹੋਇਆ ਪੰਜਾਬ ਦਾ ਫੌਜੀ ਜਵਾਨ, ਮਨਪ੍ਰੀਤ ਸਿੰਘ ਨੂੰ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ