Mansa News : ਸਿੱਧੂ ਮੂਸੇਵਾਲਾ ਦੇ ਪਿੰਡ ਚ ਕੁਹਾੜੀ ਨਾਲ ਵੱਢਿਆ ਨੌਜਵਾਨ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ
Mansa Murder : ਪਿੰਡ ਵਾਸੀ ਕੇਵਲ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਕਿ ਅਚਾਨਕ ਇੱਕ ਨੌਜਵਾਨ ਨੇ ਉਸ 'ਤੇ ਪਿੱਛੇ ਤੋਂ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਉਸਨੂੰ ਮਾਨਸਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
Murder in Mansa News : ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ ਵਿੱਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਵੱਲੋਂ ਨੌਜਵਾਨ ਦੀਆਂ ਲੱਤਾਂ ਬੇਰਹਿਮੀ ਨਾਲ ਕੱਟ ਦਿੱਤੀਆਂ ਗਈਆਂ। ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ ਵਿੱਚ ਅੱਜ ਸਨਸਨੀ ਫੈਲ ਗਈ, ਜਦੋਂ ਪੁਰਾਣੀ ਰੰਜਿਸ਼ ਕਾਰਨ ਉਸੇ ਪਿੰਡ ਦੇ ਇੱਕ ਨੌਜਵਾਨ ਵੱਲੋਂ 30 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਿਆ।
ਪਿੰਡ ਵਾਸੀ ਕੇਵਲ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਕਿ ਅਚਾਨਕ ਇੱਕ ਨੌਜਵਾਨ ਨੇ ਉਸ 'ਤੇ ਪਿੱਛੇ ਤੋਂ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਉਸਨੂੰ ਮਾਨਸਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
ਮਾਨਸਾ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਮੂਸਾ ਪਿੰਡ ਵਿੱਚ ਗਗਨਦੀਪ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਕਤਲ ਕਰ ਦਿੱਤਾ ਗਿਆ। ਸਦਰ ਥਾਣੇ ਦੀ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।