Malout News : ਨੌਜਵਾਨ ਦੀ ਭੇਦਭਰੇ ਹਾਲਾਤਾਂ ਚ ਮੌਤ , ਅਨਾਜ ਮੰਡੀ ਚ ਸ਼ੈਡ ਨਾਲ ਲਟਕਦੀ ਮਿਲੀ ਲਾਸ਼

Malout News : ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿਖੇ ਅੱਜ ਸਵੇਰੇ ਇੱਕ 18 ਸਾਲ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਬੀਤੇ ਕਈ ਦਿਨਾਂ ਤੋਂ ਲਾਪਤਾ ਸੀ। ਸ਼ੱਕੀ ਹਾਲਾਤ ਵਿਚ ਮਿਲੀ ਇਸ ਲਾਸ਼ ਉਪਰੰਤ ਥਾਣਾ ਕਬਰਵਾਲਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ

By  Shanker Badra February 3rd 2026 04:13 PM

Malout News : ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿਖੇ ਅੱਜ ਸਵੇਰੇ ਇੱਕ 18 ਸਾਲ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਬੀਤੇ ਕਈ ਦਿਨਾਂ ਤੋਂ ਲਾਪਤਾ ਸੀ। ਸ਼ੱਕੀ ਹਾਲਾਤ ਵਿਚ ਮਿਲੀ ਇਸ ਲਾਸ਼ ਉਪਰੰਤ ਥਾਣਾ ਕਬਰਵਾਲਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਕਤਲ ਦਾ ਆਰੋਪ ਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿਛਲੇਂ ਤਿੰਨ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਲੜਕੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ 18 ਸਾਲ ਦਾ ਲੜਕਾ ਅੰਮ੍ਰਿਤਪਾਲ ਸਿੰਘ ਪਿਛਲੇਂ ਤਿੰਨ ਦਿਨਾਂ ਤੋਂ ਗਾਇਬ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਇਕ ਮੁੰਡੇ ਨਾਲ ਗਿਆ ਸੀ, ਜੋ ਕੇ ਨਸ਼ੇ ਦਾ ਆਦਿ ਹੈ। 

ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਸਾਨੂੰ ਸਾਡੇ ਬੇਟੇ ਦੀ ਤਿੰਨ ਦਿਨਾਂ ਤੋਂ ਕੋਈ ਉੱਗ ਸੁੱਘ ਨਹੀਂ ਮਿਲ ਰਹੀ ਸੀ। ਜਿਸ ਬਾਰੇ ਪੁਲਿਸ ਨੂੰ ਸੂਚਨਾ ਵੀ ਦਿਤੀ ਗਈ ਸੀ। ਅੱਜ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿਖੇ ਸਾਨੂੰ ਸਾਡੇ ਬੇਟੇ ਦੀ ਲਾਸ਼ ਲਟਕਦੀ ਮਿਲੀ ਹੈ। ਸਾਨੂੰ ਸ਼ੱਕ ਹੈ ਕਿ ਸਾਡੇ ਬੇਟੇ ਦਾ ਕਤਲ ਕੀਤਾ ਗਿਆ ਹੈ। ਦੂਜੇ ਪਾਸੇ ਸੂਚਨਾ ਮਿਲਣ 'ਤੇ ਥਾਣਾ ਕਬਰਵਾਲਾ ਦੀ ਪੁਲਿਸ ਦੇ ਥਾਣਾ ਮੁਖੀ ਨੇ ਦੱਸਿਆ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਅਨਾਜ ਮੰਡੀ ਵਿਚ ਲਾਸ਼ ਲਟਕ ਰਹੀ ਹੈ ,ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ। 

Related Post