PTC News
Search
🔍 Search

Moga News : ਮੋਗਾ ਚ ਢਾਬੇ ਤੇ ਚੱਲੀ ਗੋਲੀ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Moga News : ਮੁੱਢਲੀ ਜਾਂਚ ਮੁਤਾਬਕ ਵਿਕਰਮ ਸਿੰਘ ਅਤੇ ਸੰਦੀਪ ਸਿੰਘ ਦੋਵੇਂ ਪਿਸਤੌਲ ਦੇਖ ਰਹੇ ਸਨ। ਇਸੇ ਦੌਰਾਨ ਵਿਕਰਮ ਸਿੰਘ ਤੋਂ ਅਚਾਨਕ ਗੋਲੀ ਚੱਲ ਗਈ, ਜੋ ਸੰਦੀਪ ਸਿੰਘ ਦੀ ਛਾਤੀ ਵਿੱਚ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

By  KRISHAN KUMAR SHARMA October 22nd 2026 10:33 AM -- Updated: October 22nd 2026 10:36 AM

Moga News : ਮੋਗਾ ਦੇ ਪਿੰਡ ਜਲਾਲਾਬਾਦ ਨੇੜੇ ਸਥਿਤ ਕਰਨ ਢਾਬੇ ’ਤੇ ਗੋਲੀ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਢਾਬੇ ’ਤੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀਆਂ ਦੋ ਵੱਡੀਆਂ ਭੈਣਾਂ ਹਨ। ਉਸ ਦੇ ਮਾਪੇ ਦਿਹਾੜੀ-ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਧਰਮਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਰਨ ਢਾਬੇ ’ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਕਰੀਬ 22 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਢਾਬਾ ਮਾਲਕ ਦੇ ਰਿਸ਼ਤੇਦਾਰ ਤੋਂ ਅਚਾਨਕ ਚੱਲੀ ਗੋਲੀ

ਡੀਐਸਪੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮ੍ਰਿਤਕ ਅਤੇ ਗੋਲੀ ਚਲਾਉਣ ਵਾਲਾ ਦੋਵੇਂ ਪਿੰਡ ਜਲਾਲਾਬਾਦ ਪੂਰਬੀ ਦੇ ਰਹਿਣ ਵਾਲੇ ਹਨ। ਮ੍ਰਿਤਕ ਸੰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਢਾਬੇ ’ਤੇ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਰਿਵਾਲਵਰ ਦੇਖਦੇ ਸਮੇਂ ਢਾਬੇ ਦੇ ਮਾਲਕ ਦੇ ਰਿਸ਼ਤੇਦਾਰ ਵਿਕਰਮ ਸਿੰਘ ਤੋਂ ਅਚਾਨਕ ਗੋਲੀ ਚੱਲ ਗਈ। ਨਤੀਜੇ ਵੱਜੋਂ ਇਹ ਗੋਲੀ ਨੌਜਵਾਨ ਦੀ ਛਾਤੀ ਵਿੱਚ ਜਾ ਵੱਜੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮੁੱਢਲੀ ਜਾਂਚ ਮੁਤਾਬਕ ਵਿਕਰਮ ਸਿੰਘ ਅਤੇ ਸੰਦੀਪ ਸਿੰਘ ਦੋਵੇਂ ਪਿਸਤੌਲ ਦੇਖ ਰਹੇ ਸਨ। ਇਸੇ ਦੌਰਾਨ ਵਿਕਰਮ ਸਿੰਘ ਤੋਂ ਅਚਾਨਕ ਗੋਲੀ ਚੱਲ ਗਈ, ਜੋ ਸੰਦੀਪ ਸਿੰਘ ਦੀ ਛਾਤੀ ਵਿੱਚ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਡੀਐੱਸਪੀ ਨੇ ਦੱਸਿਆ ਕਿ ਵਿਕਰਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ... 'ਆਪ' ਵਿਧਾਇਕਾ ਜੀਵਨਜੋਤ ਕੌਰ ਦੇ ਪੀਏ ਖਿਲਾਫ਼ ਧਾਰਾ 307 ਦਾ ਪਰਚਾ, ਪੁਲਿਸ ਨੇ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ

Related Post