Patti ਚ ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ , ਬਾਥਰੂਮ ਚੋਂ ਮਿਲੀ ਲਾਸ਼
Tarn Taran News : ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲਾਂ ਬਾਅਦ ਵੀ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਰੁਕ ਨਹੀਂ ਸਕੀਆਂ। ਤਰਨਤਾਰਨ ਦੇ ਹਲਕਾ ਪੱਟੀ ਦੇ ਪਿੰਡ ਸਭਰਾ ਦੇ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਵੀ ਸਿੰਘ ਪਿੰਡ ਸਭਰਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੇ ਬਾਥਰੂਮ 'ਚ ਜਾ ਕੇ ਨਸ਼ੇ ਦਾ ਟੀਕਾ ਲਗਾਇਆ ਤੇ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਹੈ
Tarn Taran News : ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲਾਂ ਬਾਅਦ ਵੀ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਰੁਕ ਨਹੀਂ ਸਕੀਆਂ। ਤਰਨਤਾਰਨ ਦੇ ਹਲਕਾ ਪੱਟੀ ਦੇ ਪਿੰਡ ਸਭਰਾ ਦੇ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਵੀ ਸਿੰਘ ਪਿੰਡ ਸਭਰਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੇ ਬਾਥਰੂਮ 'ਚ ਜਾ ਕੇ ਨਸ਼ੇ ਦਾ ਟੀਕਾ ਲਗਾਇਆ ਤੇ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਹੈ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨੇ ਭਰੇ ਮਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੇਰਾ ਲੜਕਾ ਰਵੀ ਸਿੰਘ ਜੋਂ ਪਿਛਲੇ ਕੁਝ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਤੇ ਸ਼ੁੱਕਰਵਾਰ ਨੂੰ ਸਵੇਰੇ ਕਰੀਬ 9 ਕੁ ਵਜੇ ਬਾਥਰੂਮ ਗਿਆ ਹੋਇਆ ਸੀ। ਜਦੋਂ ਉਹ ਕਾਫੀ ਟਾਈਮ ਬਾਹਰ ਨਾ ਆਇਆ ਤਾਂ ਅਸੀਂ ਬਾਥਰੂਮ ਵਿੱਚ ਜਾ ਕੇ ਵੇਖਿਆ ਉਸਨੇ ਨਸ਼ੇ ਦਾ ਟੀਕਾ ਲਗਾਇਆ ਹੋਇਆ ਸੀ ਤੇ ਬੇਹੋਸ਼ ਹੋਇਆ ਸੀ।
ਜਦੋਂ ਅਸੀਂ ਉਸਨੂੰ ਨਿੱਜੀ ਹਸਪਤਾਲ ਲਿਜਾਇਆ ਤਾਂ ਉਹਨਾ ਨੇ ਕਿਹਾ ਕਿ ਇਸਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨੇ ਭਰੇ ਮਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਨਸ਼ਾ ਰੂਪੀ ਦੈਂਤ ਨੂੰ ਬੰਦ ਕੀਤਾ ਜਾਵੇ ਤਾਂ ਜੋਂ ਕਿਸੇ ਹੋਰ ਮਾਂ ਪਿਉ ਦਾ ਚਿਰਾਗ ਨਾ ਬੁਝੇ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਮਾਤਾ ਪਿਤਾ ਤੇ ਛੋਟਾ ਭਰਾ ਛੱਡ ਗਿਆ।