ਪਟਿਆਲਾ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Punjab News: ਪਾਤੜਾਂ ਦੇ ਹਰਮਨ ਨਗਰ ਵਿੱਚ ਚਿੱਟੇ ਦੀ ਕਥਿਤ ਵੱਧ ਮਾਤਰਾ ਦਾ ਟੀਕਾ ਲਗਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

By  Amritpal Singh August 14th 2026 04:08 PM

Punjab News: ਪਾਤੜਾਂ ਦੇ ਹਰਮਨ ਨਗਰ ਵਿੱਚ ਚਿੱਟੇ ਦੀ ਕਥਿਤ ਵੱਧ ਮਾਤਰਾ ਦਾ ਟੀਕਾ ਲਗਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਠਾਕੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਵਸਨੀਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।


ਜਾਣਕਾਰੀ ਮੁਤਾਬਕ ਹਰਮਨ ਨਗਰ ਵਿੱਚ ਠਾਕੁਰਦੀਪ ਸਿੰਘ ਦੀ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਹਾਲਤ ਵਿਗੜ ਗਈ। ਉਸ ਨੂੰ ਇਲਾਜ ਲਈ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਪਰਿਵਾਰ ਅਤੇ ਸ਼ਹਿਰ ਵਾਸੀਆਂ ਵਿੱਚ ਗੁੱਸਾ ਵਧ ਗਿਆ।


ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਹਰਮਨ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਾ ਕਥਿਤ ਤੌਰ ’ਤੇ ਆਸਾਨੀ ਨਾਲ ਉਪਲਬਧ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਵਿਕਰੀ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਲੋੜ ਹੈ, ਤਾਂ ਜੋ ਹੋਰ ਨੌਜਵਾਨ ਇਸ ਦੀ ਲਪੇਟ ਵਿੱਚ ਆਉਣ ਤੋਂ ਬਚ ਸਕਣ।


ਪਰਿਵਾਰ ਅਤੇ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਵਿੱਚ ਨਸ਼ਿਆਂ ਦੀ ਸਪਲਾਈ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Related Post