Amritsar ਦੇ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਨੌਜਵਾਨ ਦੀ ਮੌਤ, 13 ਦਿਨਾਂ ਤੋਂ ਜ਼ੇਰੇ ਇਲਾਜ ਸੀ ਮ੍ਰਿਤਕ ਨੌਜਵਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕੁਝ ਸਮਾਂ ਪਹਿਲਾਂ ਮੋਟਰਸਾਈਕਲ ’ਤੇ ਸਫ਼ਰ ਕਰ ਰਿਹਾ ਸੀ। ਮੋਟਰਸਾਈਕਲ ’ਤੇ ਦੋ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਡਰਾਈਵ ਕਰ ਰਿਹਾ ਸੀ ਅਤੇ ਮ੍ਰਿਤਕ ਪਿੱਛੇ ਬੈਠਾ ਹੋਇਆ ਸੀ।
Amritsar News : ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਮੋਟਰਸਾਈਕਲ ਹਾਦਸੇ ’ਚ 17 ਸਾਲਾ ਜ਼ਖ਼ਮੀ ਹੋਏ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਹਸਪਤਾਲ ਪ੍ਰਬੰਧਨ ਖ਼ਿਲਾਫ਼ ਗੰਭੀਰ ਆਰੋਪ ਲਗਾਏ ਗਏ ਹਨ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕੁਝ ਸਮਾਂ ਪਹਿਲਾਂ ਮੋਟਰਸਾਈਕਲ ’ਤੇ ਸਫ਼ਰ ਕਰ ਰਿਹਾ ਸੀ। ਮੋਟਰਸਾਈਕਲ ’ਤੇ ਦੋ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਡਰਾਈਵ ਕਰ ਰਿਹਾ ਸੀ ਅਤੇ ਮ੍ਰਿਤਕ ਪਿੱਛੇ ਬੈਠਾ ਹੋਇਆ ਸੀ। ਰਸਤੇ ਵਿੱਚ ਮੋਟਰਸਾਈਕਲ ਦਾ ਸੰਤੁਲਨ ਬਿਗੜ ਗਿਆ, ਜਿਸ ਕਾਰਨ ਨੌਜਵਾਨ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਸਿਰ ’ਚ ਗੰਭੀਰ ਸੱਟ ਲੱਗੀ।
ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਨੌਜਵਾਨ ਨੂੰ ਇਲਾਜ ਲਈ ਜਲੰਧਰ ਲਿਜਾਇਆ ਗਿਆ, ਜਿੱਥੇ ਉਹ ਕਰੀਬ 12 ਤੋਂ 13 ਦਿਨ ਤੱਕ ਹਸਪਤਾਲ ’ਚ ਦਾਖਲ ਰਿਹਾ। ਉੱਥੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਲਗਭਗ ਚਾਰ ਤੋਂ ਪੰਜ ਦਿਨ ਇਲਾਜ ਅਧੀਨ ਰਿਹਾ। ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਦੋਸ਼ ਲਗਾਏ ਗਏ ਹਨ ਕਿ ਹਸਪਤਾਲ ਵਿੱਚ ਢੁੱਕਵਾਂ ਇਲਾਜ ਨਹੀਂ ਕੀਤਾ ਗਿਆ ਅਤੇ ਕੁਝ ਲਾਪਰਵਾਹੀ ਵੀ ਵਰਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਸਿਰ ’ਚ ਲੱਗੀ ਸੱਟ ਸਮੇਂ ਸਿਰ ਅਤੇ ਢੰਗ ਨਾਲ ਟਰੀਟ ਨਾ ਹੋਣ ਕਾਰਨ ਨੌਜਵਾਨ ਦੀ ਹਾਲਤ ਬਿਗੜਦੀ ਗਈ।
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਅਨੁਸਾਰ ਮੌਤ ਦਾ ਕਾਰਨ ਸਿਰ ’ਚ ਲੱਗੀ ਗੰਭੀਰ ਸੱਟ ਹੀ ਲੱਗਦਾ ਹੈ। ਹਾਲਾਂਕਿ, ਪਰਿਵਾਰ ਵੱਲੋਂ ਲਗਾਏ ਗਏ ਆਰੋਪਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਜੇ ਜਾਂਚ ਦੌਰਾਨ ਕਿਸੇ ਡਾਕਟਰ ਜਾਂ ਹਸਪਤਾਲ ਸਟਾਫ ਦੀ ਲਾਪਰਵਾਹੀ ਸਾਬਤ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਪੁਲਿਸ ਵੱਲੋਂ ਪੋਸਟਮਾਰਟਮ ਰਿਪੋਰਟ ਅਤੇ ਮੈਡੀਕਲ ਦਸਤਾਵੇਜ਼ਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Hoshiarpur Murder : ਬੱਚੇ ਨੂੰ ਕੁੱਟਮਾਰ ਤੋਂ ਬਚਾਉਣਾ ਪਿਆ ਮਹਿੰਗਾ ! ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸ਼ਖਸ ਦਾ ਕੀਤਾ ਕਤਲ