ਪੰਜਾਬ ਚ ਨਸ਼ੇ ਨਾਲ ਇੱਕ ਹੋਰ ਮੌਤ, ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ ਦਾ ਰਹਿਣ ਵਾਲਾ ਸੀ ਨੌਜਵਾਨ

ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੀ ਮੌਤ ਪਿੰਡ ਦੇ ਹੀ ਨਸ਼ਾ ਵੇਚਣ ਵਾਲਿਆਂ ਦੇ ਘਰ ਕੋਲ ਹੋਈ। ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਮ੍ਰਿਤਕ ਦੀ ਲਾਸ਼ ਉਨ੍ਹਾਂ ਦੇ ਘਰ ਅੱਗੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

By  KRISHAN KUMAR SHARMA April 24th 2026 01:23 PM -- Updated: April 24th 2026 02:12 PM

Gidderbaha News : ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (32) ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੀ ਮੌਤ ਪਿੰਡ ਦੇ ਹੀ ਨਸ਼ਾ ਵੇਚਣ ਵਾਲਿਆਂ ਦੇ ਘਰ ਕੋਲ ਹੋਈ। ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਮ੍ਰਿਤਕ ਦੀ ਲਾਸ਼ ਉਨ੍ਹਾਂ ਦੇ ਘਰ ਅੱਗੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੜ੍ਹਿਆ-ਲਿਖਿਆ ਸੀ ਅਤੇ ਉਸ ਨੇ ਬੀ.ਏ. ਅਤੇ ਐਨ.ਟੀ.ਟੀ. ਕੀਤੀ ਹੋਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ ਅਤੇ ਪੁਲਿਸ ਇਸ ਮਾਮਲੇ ਵੱਲ ਧਿਆਨ ਨਹੀਂ ਦੇ ਰਹੀ।

ਪੁਲਿਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Post