Bathinda : ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਇੱਕ ਨੌਜਵਾਨ ਦੀ ਮੌਤ, ਪੀੜਤ ਪਰਿਵਾਰ ਨੇ ਇਨਸਾਫ਼ ਲਈ ਘੇਰਿਆ DC ਦਫਤਰ

Bathinda Murder : ਬਠਿੰਡਾ ਦੇ ਪਿੰਡ ਸਹਿਣੇਵਾਲਾ ਵਿਖੇ ਜਮੀਨੀ ਵਿਵਾਦ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਵੱਲੋਂ ਕਈ ਦਿਨਾਂ ਤੋਂ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ (Protest on DC Office) ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਉਹਨਾਂ ਨੂੰ ਇਨਸਾਫ ਨਹੀਂ ਮਿਲ ਰਿਹਾ।

By  KRISHAN KUMAR SHARMA June 1st 2026 04:32 PM -- Updated: June 1st 2026 04:37 PM

Bathinda Murder : ਬਠਿੰਡਾ ਦੇ ਪਿੰਡ ਸਹਿਣੇਵਾਲਾ ਵਿਖੇ ਜਮੀਨੀ ਵਿਵਾਦ (Land Dispute) ਦੇ ਚਲਦਿਆਂ 'ਤੇ ਨੌਜਵਾਨ ਦੀ ਗੋਲੀ ਮਾਰ (Firing) ਕੇ ਜ਼ਖ਼ਮੀ ਕਰਨ ਤੋਂ ਬਾਅਦ ਕਈ ਦਿਨਾਂ ਬਾਅਦ ਕੋਈ ਮੌਤ 'ਤੇ ਪਰਿਵਾਰ ਇਨਸਾਫ ਲੈਣ ਲਈ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਬੇਸ਼ੱਕ ਪਰਿਵਾਰ ਵੱਲੋਂ ਕਈ ਦਿਨਾਂ ਤੋਂ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ (Protest on DC Office) ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਉਹਨਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਜਿਸ ਨੂੰ ਦੇਖਦੇ ਹੋਏ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਮੰਗਲਵਾਰ 2 ਜੂਨ ਨੂੰ ਜ਼ਿਲ੍ਹਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕਰਦੀ ਸੀ ਕਿ ਕਿਸੇ ਨੂੰ ਵੀ ਧਰਨਾ ਨਹੀਂ ਲਗਾਉਣਾ ਪਵੇਗਾ। ਪਰ ਇਹ ਪਰਿਵਾਰ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਤੇ ਸਖਤ ਕਾਰਵਾਈ ਦੀ ਮੰਗ ਲਈ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਇਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਕਿਉਂਕਿ ਇਸ ਪਿੱਛੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀਆਂ ਦਾ ਹੱਥ ਹੈ, ਜਿਸ ਕਰਕੇ ਉਹ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਇਸ ਜ਼ੁਲਮ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ 2 ਜੂਨ ਨੂੰ ਜ਼ਿਲ੍ਹਾ ਪੱਧਰੀ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ ਜਾਵੇਗੀ।

ਵਿਧਾਨ ਸਭਾ ਸਪੀਕਰ ਦੇ ਘਰ ਅੱਗੇ ਲਾਸ਼ ਰੱਖ ਕੇ ਕੀਤਾ ਜਾਵੇਗਾ ਰੋਸ : ਮ੍ਰਿਤਕ ਦਾ ਪਿਤਾ

ਮ੍ਰਿਤਕ ਨੌਜਵਾਨ ਨਿਰਮਲ ਸਿੰਘ ਉਰਫ ਟੀਟੂ ਦੇ ਪਿਤਾ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਆਪਣੇ ਪੁੱਤਰ ਦੀ ਲਾਸ਼ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ।

ਧਰਨੇ ਵਿੱਚ ਪੁੱਜੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਬਹੁਤ ਫਰਕ ਹੈ ਕਿਉਂਕਿ ਨੌਜਵਾਨ ਪੰਜਾਬ ਵਿੱਚ ਲਗਾਤਾਰ ਗੋਲੀ ਦਾ ਸ਼ਿਕਾਰ ਹੋ ਰਹੇ ਹਨ ਪਰ ਸਰਕਾਰ ਅੱਖਾਂ ਮੀਟ ਕੇ ਬੈਠੀ ਹੋਈ ਹੈ। ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ।

Related Post