Bathinda News : ਅੱਧਾ ਦਰਜਨ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ , ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕੀਤਾ ਸਵਾਗਤ
Bathinda News : ਨੌਜਵਾਨਾਂ ਅਤੇ ਹੋਰ ਵਰਗਾਂ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਰੁਝਾਨ ਜਾਰੀ ਹੈ। ਹਾਲ ਹੀ ਵਿੱਚ ਸ਼ਹਿਰ ਦੇ ਕੁਝ ਪ੍ਰਮੁੱਖ ਸਮਾਜਿਕ ਪਰਿਵਾਰਾਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੋਮਵਾਰ ਨੂੰ ਹੁਣ ਅੱਧਾ ਦਰਜਨ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੂੰ ਹੋਰ ਮਜਬੂਤੀ ਮਿਲੀ ਹੈ।

ਇਕਬਾਲ ਸਿੰਘ ਬਬਲੀ ਢਿੱਲੋਂ ਨੇ ਇਨ੍ਹਾਂ ਨੌਜਵਾਨਾਂ ਨੂੰ ਸਰੋਪੇ ਪਾ ਕੇ ਸਵਾਗਤ ਕਰਦਿਆਂ ਪਾਰਟੀ 'ਚ ਸ਼ਾਮਿਲ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਪਾਰਟੀ 'ਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ। ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵਿੱਚ ਅਰਮਾਨ ਸਿੰਘ, ਉਦੈ ਪ੍ਰਤਾਪ ਸਿੰਘ, ਯੁਵਰਾਜ ਸਿੰਘ, ਯੁਵਰਾਜਵੀਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਸ਼ਾਮਲ ਹਨ। ਇਹ ਸਾਰੇ ਨੌਜਵਾਨ ਸਰਗਰਮ ਅਕਾਲੀ ਕਾਰਕੁਨ ਗੈਰੀ ਸਿੱਧੂ, ਜੈਨੂਰ ਸਿੱਧੂ ਅਤੇ ਰਾਜਦੀਪ ਸਿੰਘ ਤੋਂ ਪ੍ਰੇਰਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇੱਕੋ ਇੱਕ ਪਾਰਟੀ ਹੈ ,ਜੋ ਸੂਬੇ ਦਾ ਵਿਕਾਸ ਕਰ ਸਕਦੀ ਹੈ ਅਤੇ ਨੌਜਵਾਨਾਂ ਦਾ ਭਲਾ ਕਰ ਸਕਦੀ ਹੈ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਭਰ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਨੌਜਵਾਨ ਵੀ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਿਰਫ਼ ਇੱਕ ਭਾਈਚਾਰੇ ਦੇ ਹਿੱਤਾਂ ਬਾਰੇ ਹੀ ਨਹੀਂ ਸਗੋਂ ਸਾਰੇ ਭਾਈਚਾਰਿਆਂ ਦੇ ਹਿੱਤਾਂ ਬਾਰੇ ਸੋਚਦੇ ਹਨ। ਉਹ ਚਾਹੁੰਦੇ ਹਨ ਕਿ ਸੂਬੇ ਦਾ ਹਰ ਭਾਈਚਾਰਾ ਤਰੱਕੀ ਅਤੇ ਖੁਸ਼ਹਾਲੀ ਕਰੇ। ਇਸ ਦੂਰਦਰਸ਼ੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮੌਕੇ ਗੁਰਵੇਸ਼ ਬਰਾੜ, ਭਾਰਤਇੰਦਰ ਸਿੰਘ, ਏਕਮਤੇਗਬੀਰ, ਬਲਵਿੰਦਰ ਬੱਲੀ, ਮਨਿੰਦਰ ਸੋਢੀ ਅਤੇ ਹੋਰ ਵੀ ਮੌਜੂਦ ਸਨ।