Phillaur ਦੇ ਨੇੜਲੇ ਪਿੰਡ ਤੇਹਿੰਗ ‘ਚ ਨੌਜਵਾਨ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਚੁੱਕਿਆ ਖੌਫ਼ਨਾਕ ਕਦਮ, ਇਲਾਜ ਦੌਰਾਨ ਮੌਤ

Phillaur News : ਫਿਲੌਰ ਦੇ ਨਜ਼ਦੀਕ ਪੈਂਦੇ ਪਿੰਡ ਤੇਹਿੰਗ ਵਿੱਚ ਇੱਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਸਤਪਾਲ ਵਾਸੀ ਪਿੰਡ ਤੇਹਿੰਗ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਆਪਣੀ ਪਤਨੀ ਅਤੇ ਸੱਸ ‘ਤੇ ਗੰਭੀਰ ਆਰੋਪ ਲਗਾਏ ਅਤੇ ਵੀਡੀਓ ਵਿੱਚ ਇਹ ਵੀ ਕਿਹਾ ਕਿ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ।

By  Shanker Badra December 30th 2025 02:34 PM

Phillaur News : ਫਿਲੌਰ ਦੇ ਨਜ਼ਦੀਕ ਪੈਂਦੇ ਪਿੰਡ ਤੇਹਿੰਗ ਵਿੱਚ ਇੱਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਸਤਪਾਲ ਵਾਸੀ ਪਿੰਡ ਤੇਹਿੰਗ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਆਪਣੀ ਪਤਨੀ ਅਤੇ ਸੱਸ ‘ਤੇ ਗੰਭੀਰ ਆਰੋਪ ਲਗਾਏ ਅਤੇ ਵੀਡੀਓ ਵਿੱਚ ਇਹ ਵੀ ਕਿਹਾ ਕਿ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ। 

ਵੀਡੀਓ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿਵਲ ਹਸਪਤਾਲ ਫਿਲੌਰ ਲੈ ਕੇ ਪਹੁੰਚੇ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਹਸਪਤਾਲ ‘ਚ ਮੌਜੂਦ ਮਹੱਲਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜੇ ਕੀਤੇ ਗਏ। ਉਨ੍ਹਾਂ ਦਾ ਆਰੋਪ ਹੈ ਕਿ ਨੌਜਵਾਨ ਦੀ ਹਾਲਤ ਗੰਭੀਰ ਹੋਣ ਦੇ ਬਾਵਜੂਦ ਵੀ ਸਮੇਂ ਸਿਰ ਐਂਬੂਲੈਂਸ ਦੀ ਸੁਵਿਧਾ ਨਹੀਂ ਦਿੱਤੀ ਗਈ, ਜਿਸ ਕਾਰਨ ਉਸ ਦੀ ਜਾਨ ਨਹੀਂ ਬਚ ਸਕੀ।

ਮਹੱਲਾ ਵਾਸੀਆਂ ਨੇ ਇਹ ਵੀ ਆਰੋਪ ਲਗਾਇਆ ਕਿ ਸਿਵਲ ਹਸਪਤਾਲ ਸਿਰਫ ਨਾਮ ਦਾ ਹੀ ਹਸਪਤਾਲ ਬਣ ਕੇ ਰਹਿ ਗਿਆ ਹੈ ਅਤੇ ਜ਼ਿਆਦਾਤਰ ਮਰੀਜ਼ਾਂ ਨੂੰ ਅੱਗੇ ਰੈਫਰ ਕਰ ਦਿੱਤਾ ਜਾਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਗਿਆ ਕਿ ਜੇਕਰ ਸਮੇਂ ਸਿਰ ਦਖ਼ਲਅੰਦਾਜ਼ੀ ਕੀਤੀ ਜਾਂਦੀ ਤਾਂ ਸ਼ਾਇਦ ਨੌਜਵਾਨ ਦੀ ਜਾਨ ਬਚ ਸਕਦੀ ਸੀ। ਇਸ ਮਾਮਲੇ ‘ਚ ਜਦੋਂ ਥਾਣਾ ਫਿਲੌਰ ਦੇ ਐਸਐਚਓ ਅਮਨ ਸੈਣੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਹੈ ਅਤੇ ਉਸ ਦੀ ਮੌਤ ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਕੀਤੀ ਗਈ ਹੈ। ਐਸਐਚਓ ਅਮਨ ਸੈਣੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Post