Sangrur News : ਲਹਿਰਾਗਾਗਾ ਦੇ ਨੇੜਲੇ ਇੱਕ ਪਿੰਡ ਚ ਨੌਜਵਾਨ ਵੱਲੋਂ 8 ਸਾਲਾ ਬੱਚੀ ਨਾਲ ਜ਼ਬਰ ਜਨਾਹ, ਆਰੋਪੀ ਗ੍ਰਿਫਤਾਰ

Sangrur News : ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜਲੇ ਇੱਕ ਪਿੰਡ ਵਿੱਚ ਇੱਕ ਨੌਜਵਾਨ ਵੱਲੋਂ 8 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ

By  Shanker Badra June 16th 2025 04:42 PM

Sangrur News : ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜਲੇ ਇੱਕ ਪਿੰਡ ਵਿੱਚ ਇੱਕ ਨੌਜਵਾਨ ਵੱਲੋਂ 8 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਜਾਣਕਾਰੀ ਅਨੁਸਾਰ ਇਹ ਘਟਨਾ ਕੱਲ੍ਹ ਸ਼ਾਮ ਵਾਪਰੀ ਹੈ। ਲੜਕੀ ਦੇ ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਰੋਪੀ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਆਰੋਪੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ। 

ਲੜਕੀ ਨੂੰ ਡਾਕਟਰੀ ਜਾਂਚ ਲਈ ਭੇਜਿਆ ਗਿਆ ਹੈ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਬੱਚੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਪੀੜਤ ਨੂੰ ਇਨਸਾਫ ਮਿਲੇ।

Related Post