Mohali Stadium: ਨੌਜਵਾਨ ਨੇ ਮੈਚ ਦੌਰਾਨ ਲਹਿਰਾਇਆ ਬੰਦੀ ਸਿੰਘਾਂ ਦੀ ਰਿਹਾਈ ਵਾਲਾ ਪੋਸਟਰ, ਪੁਲਿਸ ਨੇ ਕੀਤਾ ਕਾਬੂ

ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਮੁਹਾਲੀ ਸਟੇਡੀਅਮ ’ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਗੂੰਜੀ।

By  Aarti April 2nd 2023 09:26 AM

Mohali Stadium: ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਮੁਹਾਲੀ ਸਟੇਡੀਅਮ ’ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਗੂੰਜੀ। ਦੱਸ ਦਈਏ ਕਿ ਮੈਚ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਨੌਜਵਾਨ ਪੋਸਟਰ ਫੜੀ ਨਜ਼ਰ ਆਇਆ। ਮਿਲੀ ਜਾਣਕਾਰੀ ਮੁਤਾਬਿਕ ਉਕਤ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। 

ਬੰਦੀ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਤੋਂ ਪੰਜਾਬ ਦੀ ਜੇਲ੍ਹ ਨਾ ਭੇਜਣ ਲਈ ਮੁਹਾਲੀ ਵਿਖੇ ਆਈਪੀਐਲ ਮੈਚ ਦੌਰਾਨ ਕੌਮੀ ਏਕਤਾ ਇਨਸਾਫ਼ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚੱਲਦੇ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਵੀ ਕੀਤੇ ਹੋਏ ਸੀ। 

ਕਾਬਿਲੇਗੌਰ ਹੈ ਕਿ ਹਵਾਰਾ ਦੇ ਪਿਤਾ ਗੁਰਚਰਨ ਸਿੰਘ, ਕੌਮੀ ਏਕਤਾ ਇਨਸਾਫ਼ ਮੋਰਚਾ ਨੇ ਆਪਣੇ ਸਮੂਹ ਮੈਂਬਰਾਂ ਨੂੰ 1 ਅਪ੍ਰੈਲ ਨੂੰ ਸਵੇਰੇ 11 ਵਜੇ ਵਾਈਪੀਐਸ ਚੌਂਕ ਵਿਖੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ। ਵਾਈਪੀਐਸ ਚੌਂਕ ਵਿਖੇ ਇਕੱਠੇ ਹੋਣ ਤੋਂ ਬਾਅਦ ਮੋਰਚੇ ਦੇ ਸਮੂਹ ਮੈਂਬਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸਟੇਡੀਅਮ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ 3 ਅਪ੍ਰੈਲ ਤੋਂ 31 ਮੈਂਬਰੀ ਜਥਾ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। 

-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Jalandhar By Election: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਇਕੱਠੇ ਲੜਨਗੇ ਜਲੰਧਰ ਜ਼ਿਮਨੀ ਚੋਣ

Related Post