Bathinda News : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜਿਆਂ ਨੇ 2027 ਚ ਬਣਨ ਵਾਲੀ ਅਕਾਲੀ ਸਰਕਾਰ ਦੀ ਰੱਖੀ ਨੀਂਹ : ਬਬਲੀ ਢਿੱਲੋ

Bathinda News : ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਹੈ ਕਿ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2027 ਵਿੱਚ ਸੂਬੇ ਅੰਦਰ ਬਣਨ ਵਾਲੀ ਅਕਾਲੀ ਦਲ ਦੀ ਸਰਕਾਰ ਦਾ ਨੀਹ ਪੱਥਰ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ 'ਤੇ ਮੋਹਰ ਲਾਈ ਹੈ

By  Shanker Badra December 17th 2025 07:05 PM

Bathinda News : ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਹੈ ਕਿ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2027 ਵਿੱਚ ਸੂਬੇ ਅੰਦਰ ਬਣਨ ਵਾਲੀ ਅਕਾਲੀ ਦਲ ਦੀ ਸਰਕਾਰ ਦਾ ਨੀਹ ਪੱਥਰ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ 'ਤੇ ਮੋਹਰ ਲਾਈ ਹੈ। 

ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਅਤੇ ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਰਾਹ 'ਤੇ ਤੋਰਿਆ ਹੈ, ਜਿਸ ਕਾਰਨ ਸੂਬੇ ਦੇ ਲੋਕ ਦੋਵਾਂ ਪਾਰਟੀਆਂ ਤੋਂ ਅੱਕ ਚੁੱਕੇ ਸਨ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕੰਮਾਂ ਨੂੰ ਯਾਦ ਕਰਦਿਆਂ ਉਮੀਦਵਾਰਾਂ ਨੂੰ ਵੱਡੀ ਗਿਣਤੀ ਵੋਟਾਂ ਨਾਲ ਜਿੱਤਾਇਆ ਹੈ। 

ਉਹਨਾਂ ਕਿਹਾ ਕਿ ਸੂਬੇ ਅੰਦਰ ਵੱਡੀ ਪੱਧਰ 'ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਜੋਨਾਂ 'ਚ ਜਿੱਤ ਹਾਸਿਲ ਕਰਨ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਜਾਂਦਾ ਹੈ। ਉਹਨਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੇ ਹੂੰਝਾ ਫੇਰ ਜਿੱਤ ਹਾਸਿਲ ਕੀਤੀ ਹੈ। 

ਬਬਲੀ ਢਿੱਲੋ ਨੇ ਕਿਹਾ ਕਿ ਸਾਲ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚ ਆਪਣੀ ਸਰਕਾਰ ਬਣਾਏਗਾ, ਜਿਸ ਦੇ  ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ। ਉਹਨਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਸੂਬੇ ਨੂੰ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਤਰੱਕੀ ਦੇ ਰਾਹਾਂ 'ਤੇ ਲੈ ਕੇ ਜਾਵੇਗਾ।

ਦੱਸ ਦੇਈਏ ਕਿ ਬਲਾਕ ਸੰਮਤੀ ਦੇ ਹੁਣ ਤੱਕ ਐਲਾਨੇ 12 ਨਤੀਜਿਆਂ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ 4 ,ਆਮ ਆਦਮੀ ਪਾਰਟੀ 5 ਅਤੇ ਕਾਂਗਰਸ 3 ਹਲਕਿਆਂ 'ਤੇ ਜੇਤੂ ਰਹੀ ਹੈ।

Related Post