Ajnala News : ਪੰਜਾਬ ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਅੱਜ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ

Ajnala News : ਪੰਜਾਬ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। 4 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ ਅਤੇ 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉੱਥੇ ਹੀ 6 ਦਸੰਬਰ ਨੂੰ ਚੋਣ ਨਾ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੰਮ੍ਰਿਤਸਰ ਦੇ ਅਜਨਾਲਾ 'ਚ ਚੋਣਾਂ ਰਿਟਰਨਿੰਗ ਅਧਿਕਾਰੀ ਕਮ ਐਸਡੀਐਮ ਅਜਨਾਲਾ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ

By  Shanker Badra December 1st 2025 02:03 PM

Ajnala News : ਪੰਜਾਬ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। 4 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ ਅਤੇ 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉੱਥੇ ਹੀ 6 ਦਸੰਬਰ ਨੂੰ ਚੋਣ ਨਾ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੰਮ੍ਰਿਤਸਰ ਦੇ ਅਜਨਾਲਾ 'ਚ ਚੋਣਾਂ ਰਿਟਰਨਿੰਗ ਅਧਿਕਾਰੀ ਕਮ ਐਸਡੀਐਮ ਅਜਨਾਲਾ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ।   

ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਅੱਜ ਤੋਂ ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅੱਜ ਪਹਿਲਾ ਦਿਨ ਹੈ ਅਤੇ ਅਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਈ। ਉੱਥੇ ਹੀ ਉਹਨਾਂ ਕਿਹਾ ਕਿ ਇਹ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਹਰੇਕ ਵੋਟਰ ਨੂੰ ਉਹ ਅਪੀਲ ਕਰਦੇ ਹਨ ਕਿ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ। 

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਵਿੱਚ ਜ਼ਿਲ੍ਹਾ ਪਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ। 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਨਤੀਜੇ ਆਉਣਗੇ। ਜਦੋਂ ਕਿ ਨੌਮੀਨੇਸ਼ਨ 1 ਦਸੰਬਰ ਤੋਂ ਸ਼ੁਰੂ ਹੋਵੇਗੀ। 4 ਦਸੰਬਰ ਨੂੰ ਨੌਮੀਨੇਸ਼ਨ ਦਾ ਆਖਰੀ ਦਿਨ ਹੋਵੇਗਾ। 6 ਦਸੰਬਰ ਨੂੰ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ। ਵੋਟਿੰਗ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਸੂਬੇ ’ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

Related Post