Talwandi Sabo News : ਤਲਵੰਡੀ ਸਾਬੋ ਦੀ ਨਿੱਜੀ ਯੂਨੀਵਰਸਿਟੀ ਚ ਪੜ੍ਹਦੇ ਜ਼ਿੰਬਾਬਵੇ ਦੇ ਵਿਦਿਆਰਥੀ ਦੀ ਇਲਾਜ ਦੌਰਾਨ ਹੋਈ ਮੌਤ
Talwandi Sabo News : ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਜ਼ਿੰਬਾਬਵੇ ਦੇ ਇੱਕ ਵਿਦੇਸ਼ੀ ਵਿਦਿਆਰਥੀ 'ਤੇ ਬੀਤੇ ਦਿਨੀਂ ਕੁੱਝ ਲੋਕਾਂ ਵੱਲੋਂ ਹਮਲਾ ਕੀਤਾ ਸੀ। ਹੁਣ ਇਲਾਜ ਦੌਰਾਨ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦਿਆਰਥੀ ਦਾ ਪਿਛਲੇ ਕਈ ਦਿਨਾਂ ਤੋਂ ਬਠਿੰਡਾ ਦੇ ਏਮਜ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਿੱਥੇ ਇਲਾਜ ਦੌਰਾਨ ਜ਼ਖਮੀ ਵਿਦਿਆਰਥੀ ਦੀ ਮੌਤ ਹੋ ਗਈ ਹੈ
Talwandi Sabo News : ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਜ਼ਿੰਬਾਬਵੇ ਦੇ ਇੱਕ ਵਿਦੇਸ਼ੀ ਵਿਦਿਆਰਥੀ 'ਤੇ ਬੀਤੇ ਦਿਨੀਂ ਕੁੱਝ ਲੋਕਾਂ ਵੱਲੋਂ ਹਮਲਾ ਕੀਤਾ ਸੀ। ਹੁਣ ਇਲਾਜ ਦੌਰਾਨ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦਿਆਰਥੀ ਦਾ ਪਿਛਲੇ ਕਈ ਦਿਨਾਂ ਤੋਂ ਬਠਿੰਡਾ ਦੇ ਏਮਜ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਿੱਥੇ ਇਲਾਜ ਦੌਰਾਨ ਜ਼ਖਮੀ ਵਿਦਿਆਰਥੀ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਜ਼ਿੰਬਾਬਵੇ ਦਾ ਵਿਦਿਆਰਥੀ ਜਿਵੀਏ ਲੋਰੀਏ ਬੀ.ਐੱਸਸੀ ਕਰ ਰਿਹਾ ਸੀ। ਉਸ ਦੀ 12 ਅਗਸਤ ਨੂੰ ਕਿਸੇ ਗੱਲੋਂ ਸਕਿਉਰਿਟੀ ਗਾਰਡ ਦਿਲਪ੍ਰੀਤ ਸਿੰਘ ਨਾਲ ਬਹਿਸ ਹੋਈ ਸੀ, ਜਿਸ ਮਗਰੋਂ ਸਕਿਉਰਿਟੀ ਗਾਰਡ ਨੇ ਕਥਿਤ ਤੌਰ ’ਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਜ਼ਖ਼ਮੀ ਵਿਦਿਆਰਥੀ ਨੂੰ ਏਮਜ਼ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਤਲਵੰਡੀ ਸਾਬੋ ਪੁਲਿਸ ਨੇ ਇਸ ਮਾਮਲੇ 'ਚ ਸਕਿਉਰਿਟੀ ਗਾਰਡ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ 9 ਲੋਕਾਂ ਨੂੰ ਨਾਮਜਦ ਕੀਤਾ ਸੀ। ਤਲਵੰਡੀ ਸਾਬੋ ਪੁਲਿਸ ਨੇ ਸੱਤ ਲੋਕਾਂ ਦੀ ਗ੍ਰਿਫਤਾਰੀ ਕਰ ਲਈ ਹੈ ਤੇ 2 ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਅਧਿਕਾਰੀ ਅਨੁਸਾਰ ਬਾਕੀ ਕਥਿਤ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਹ ਜਲਦ ਫੜ ਲਏ ਜਾਣਗੇ।
ਬੀਤੇ ਦਿਨੀਂ ਐੱਸ.ਪੀ. (ਇਨਵੈਸਟੀਗੇਸ਼ਨ) ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਏਮਜ਼ ’ਚ ਜੇਰੇ ਇਲਾਜ ਵਿਦੇਸ਼ੀ ਵਿਦਿਆਰਥੀ ਭਾਵੇ ਬਿਆਨ ਦੇਣ ਦੀ ਹਾਲਤ ’ਚ ਨਹੀਂ ਹੈ ਪਰ ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿਥੇ ਕਥਿਤ ਹਮਲਾਵਰਾਂ ਦੀ ਹਾਦਸਾਗ੍ਰਸਤ ਕਾਰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਵਿਦੇਸ਼ੀ ਮੂਲ ਦੇ ਉਕਤ ਵਿਦਿਆਰਥੀ ਦੀ ਬੀਤੇ ਦਿਨ ਯੂਨੀਵਰਸਿਟੀ ਦੇ ਇਕ ਸੁਰੱਖਿਆ ਮੁਲਾਜ਼ਮ ਨਾਲ ਬਹਿਸ ਹੋਈ ਸੀ, ਜਿਸ ਦੇ ਬਦਲੇ ਸੁਰੱਖਿਆ ਮੁਲਾਜ਼ਮ ਦਿਲਪ੍ਰੀਤ ਸਿੰਘ ਵਾਸੀ ਹੱਸੂ (ਹਰਿਆਣਾ) ਨੇ ਆਪਣੇ ਸਾਥੀਆਂ ਨਾਲ ਮਿਲਕੇ ਉਕਤ ਵਿਦਿਆਰਥੀ ’ਤੇ ਹਮਲਾ ਕਰ ਦਿੱਤਾ, ਜਿਸ ’ਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ।