Police Hold Flag March: ਜ਼ੀਰਕਪੁਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ, ਲੋਕਾਂ ਨੂੰ ਕੀਤੀ ਇਹ ਅਪੀਲ

ਜ਼ੀਰਕਪੁਰ ’ਚ ਪੁਲਿਸ ਦੀ ਟੀਮ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਕੱਢਣ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਸੀ।

By  Aarti March 14th 2023 08:50 AM

ਅੰਕੁਸ਼ ਮਹਾਜਨ (ਚੰਡੀਗੜ੍ਹ, 14 ਮਾਰਚ): ਜ਼ੀਰਕਪੁਰ ’ਚ ਪੁਲਿਸ ਦੀ ਟੀਮ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ  ਫਲੈਗ ਮਾਰਚ ਕੱਢਣ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਸੀ। ਮਿਲੀ ਜਾਣਕਾਰੀ ਮੁਤਾਬਿਕ ਜ਼ੀਰਕਪੁਰ ਪੁਲਿਸ ਅਤੇ ਢਕੌਲੀ ਪੁਲਿਸ ਵੱਲੋਂ ਜਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਸੀ। 

ਇਸ ਮੌਕੇ ਡੀਐਸਪੀ ਸਪੈਸਲ ਬ੍ਰਾਂਚ ਨਰਿੰਦਰ ਚੌਧਰੀ ਨੇ ਦੱਸਿਆ ਕਿ ਫਲੈਗ ਮਾਰਚ ਦਾ ਮਕਸਦ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਗੈਰ ਸਮਾਜਿਕ ਅਨਸਰਾਂ ਦੇ ਮਨਾਂ ਵਿੱਚ ਖੌਫ ਪੈਦਾ ਕਰਨਾ ਸੀ। ਦੂਜੇ ਪਾਸੇ ਐੱਸਐਚਓ ਜ਼ੀਰਕਪੁਰ ਸਿਮਰਜੀਤ ਸ਼ੇਰਗਿੱਲ ਤੇ ਢਕੌਲੀ ਐਸਐਚਓ ਦੀਪਇੰਦਰ ਸਿੰਘ ਬਰਾੜ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਾਸੀ ਅਪਣੇ ਨੇੜੈ ਵਾਪਰ ਰਹੀ ਕਿਸੇ ਵੀ ਅਣਸੁਖਾਵੀ ਘਟਨਾ ਦੀ ਜਾਣਕਾਰੀ ਦੇਣ ਲਈ ਉਨ੍ਹਾਂ ਨਾਲ ਬਿਨਾਂ ਝਿੱਝਕ 24 ਘੰਟੇ ਸਿੱਧਾ ਸੰਪਰਕ ਕਰ ਸਕਦੇ ਹਨ। 

ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਸ਼ਿਕਾਇਤਕਰਤਾ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸ਼ਹਿਰ ਦਾ ਮਾਹੌਲ ਖਰਾਬ ਕਰਨ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵਲੋਂ ਸ਼ਹਿਰ ਵਿੱਚ ਪੁਲਿਸ ਵਲੋਂ ਲਗਾਤਾਰ ਫਲੈਗ ਮਾਰਚ ਕੱਢੇ ਜਾਣਗੇ।

ਇਹ ਵੀ ਪੜ੍ਹੋ: ਧਰਨੇ ਹਲਕੇਵਾਰ ਲਗਾਏ ਜਾਣਗੇ ਤੇ ਪਾਰਟੀ ਐਸ.ਡੀ.ਐਮਜ਼ ਨੂੰ ਮੰਗ ਪੱਤਰ ਸੌਂਪੇਗੀ - ਅਕਾਲੀ ਦਲ

Related Post