ਮੌਸਮ ਵਿਭਾਗ ਦੀ ਭਵਿੱਖਬਾਣੀ, ਅਗਲੇ 2 ਦਿਨਾਂ 'ਚ ਪੰਜਾਬ 'ਚ ਪਵੇਗਾ ਭਾਰੀ ਮੀਂਹ !!!

By  Jashan A August 16th 2019 12:41 PM

ਮੌਸਮ ਵਿਭਾਗ ਦੀ ਭਵਿੱਖਬਾਣੀ, ਅਗਲੇ 2 ਦਿਨਾਂ 'ਚ ਪੰਜਾਬ 'ਚ ਪਵੇਗਾ ਭਾਰੀ ਮੀਂਹ !!!,ਚੰਡੀਗੜ੍ਹ: ਪੰਜਾਬ 'ਚ ਆਉਣ ਵਾਲੇ 2 ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ, ਕਿਉਂਕਿ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਦੌਰਾਨ ਮੌਸਮ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ।

ਮੌਸਮ ਵਿਭਾਗ ਮੁਤਾਬਕ ਬਠਿੰਡਾ, ਸੰਗਰੂਰ, ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ 'ਚ ਭਾਰੀ ਮੀਂਹ ਪੈ ਸਕਦਾ ਹੈ।

ਹੋਰ ਪੜ੍ਹੋ:ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ

ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਮੁਤਾਬਕ ਇਹ ਮੀਂਹ ਝੋਨੇ ਦੀ ਫਸਲ ਲਈ ਤਾਂ ਲਾਹੇਵੰਦ ਹੈ ਪਰ ਸਬਜ਼ੀਆਂ 'ਚ ਜ਼ਿਆਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵੈਸਟਰਨ ਡਿਸਟਰਬੈਂਸ ਅਤੇ ਮਾਨਸੂਨ ਐਕਟਿਵ ਹੋਣ ਕਾਰਨ ਲਗਾਤਾਰ ਅਗਸਤ ਮਹੀਨੇ 'ਚ ਰਿਕਾਰਡ ਤੋੜ ਮੀਂਹ ਪੈ ਰਿਹਾ ਹੈ।

-PTC News

Related Post