ਬਿਆਸ ਦਰਿਆ ਮਾਮਲਾ:ਐਨਜੀਟੀ ਨੇ ਬਿਆਸ ਤੇ ਸਤਲੁਜ ਦਰਿਆਵਾਂ 'ਚੋਂ ਸੈਂਪਲ ਭਰਨ ਦੇ ਦਿੱਤੇ ਹੁਕਮ

By  Shanker Badra May 24th 2018 03:09 PM

ਬਿਆਸ ਦਰਿਆ ਮਾਮਲਾ:ਐਨਜੀਟੀ ਨੇ ਬਿਆਸ ਤੇ ਸਤਲੁਜ ਦਰਿਆਵਾਂ 'ਚੋਂ ਸੈਂਪਲ ਭਰਨ ਦੇ ਦਿੱਤੇ ਹੁਕਮ:ਬਿਆਸ ਦਰਿਆ ਵਿੱਚ ਚੱਢਾ ਖੰਡ ਮਿਲ ਦਾ ਸੀਰਾ ਘੁਲਣ ਦਾ ਮਾਮਲਾ ਹੁਣ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਪਹੁੰਚ ਗਿਆ ਹੈ।ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪ੍ਰਦੂਸ਼ਣ ਦਰਿਆਈ ਪਾਣੀ ਮਾਮਲੇ ਵਿੱਚ ਅੱਜ ਪੰਜਾਬ ਸਰਕਾਰ,ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ,ਕੇਂਦਰੀ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਲੁਧਿਆਣਾ ਨਗਰ ਨਿਗਮ ਨੂੰ ਪੇਸ਼ ਹੋਣ ਦੇ ਲਈ ਨੋਟਿਸ ਜਾਰੀ ਕੀਤਾ ਗਿਆ ਸੀ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਤੇ ਕੇਂਦਰੀ ਪ੍ਰਦੂਸ਼ਨ ਕੰਟਰੋਲ ਬੋਰਡ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਲੁਧਿਆਣਾ ਦੇ ਬੁੱਢਾ ਨਾਲਾ ਵਿੱਚੋਂ ਸੈਂਪਲ ਭਰਨ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਇਸ ਬਾਰੇ ਰਿਪੋਰਟ 6 ਹਫਤਿਆਂ ਦੇ ਅੰਦਰ-ਅੰਦਰ ਦਾਖਲ ਕਰਨ ਲਈ ਕਿਹਾ ਹੈ।

ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਮੰਗਲਵਾਰ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਸ਼ਿਕਾਇਤ ਕਰਦਿਆਂ ਇਲਜ਼ਾਮ ਲਾਇਆ ਸੀ ਕਿ ਦਰਿਆਵਾਂ ਵਿੱਚ ਮਿਲ ਰਹੇ ਜ਼ਹਿਰੀਲੇ ਮਾਦੇ ਨੂੰ ਰੋਕਣ ਵਿੱਚ ਪੰਜਾਬ ਸਰਕਾਰ ਤੇ ਇਸ ਦੀਆਂ ਏਜੰਸੀਆਂ ਫੇਲ੍ਹ ਸਾਬਤ ਹੋਈਆਂ ਹਨ।ਕੌਮੀ ਗ੍ਰੀਨ ਟ੍ਰਿਬਿਊਨਲ ਨੇ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ‘ਤੇ ਪਾ ਦਿੱਤੀ ਹੈ।

-PTCNews

Related Post