NIA ਕਰੇਗੀ ਰਾਜਾਸਾਂਸੀ ਬਲਾਸਟ ਦੀ ਜਾਂਚ, ਚੰਡੀਗੜ੍ਹ ਤੋਂ ਹੋਈ ਰਵਾਨਾ

By  Jashan A November 18th 2018 07:04 PM -- Updated: November 18th 2018 07:12 PM

ਚੰਡੀਗੜ੍ਹ: ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਨਿਰੰਕਾਰੀ ਭਵਨ ‘ਚ ਹੋਏ ਬੰਬ ਬਲਾਸਟ ਨੇ ਪੰਜਾਬੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪੰਜਾਬ ‘ਚ ਅਲਰਟ ਦੇ ਬਾਵਜੂਦ ਹੋਏ ਇਸ ਧਮਾਕੇ ਨੇ ਸੁਰੱਖਿਆ ਏਜੰਸੀਆਂ ਅਤੇ ਦੇਸ਼ ਦੀ ਇੰਟੈਲੀਜੈਂਸ ਵਿੰਗ ਦੀ ਕਾਰਗੁਜ਼ਾਰੀ ‘ਤੇ ਪ੍ਰਸ਼ਨ ਚਿੰਨ ਲਗਾ ਦਿੱਤਾ ਹੈ। ਇਸ ਹਾਦਸੇ ਤੋਂ ਬਾਅਦ ਦੇਸ਼ ਦੀਆਂ ਉੱਘੀਆਂ ਸ਼ਖਸੀਅਤ ਨੇ ਦੁੱਖ ਪ੍ਰਗਟ ਕੀਤਾ ਹੈ।

amritsar ਇਸ ਦੌਰਾਨ ਇਸ ਮਾਮਲੇ ਦੀ ਜਾਂਚ ਹੁਣ NIA ਕਰੇਗੀ। ਜੋਕਿ ਚੰਡੀਗੜ੍ਹ ਤੋਂ ਰਵਾਨਾ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ‘ਚ ਨਿਰੰਕਾਰੀ ਭਵਨ ‘ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਸੁੱਟਿਆ ਅਤੇ ਫਰਾਰ ਹੋ ਗਏ। ਇਸ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

—PTC News

Related Post