ਪੰਜਾਬ 'ਚ ਵੱਖ ਵੱਖ ਥਾਵਾਂ 'ਤੇ ਐਨਆਈਏ ਦੀ ਰੇਡ, ਅੱਤਵਾਦੀ ਰਿੰਦਾ ਨਾਲ ਸਬੰਧਤ ਦਸਤਾਵੇਜ਼ ਬਰਾਮਦ

By  Jasmeet Singh June 23rd 2022 12:47 PM -- Updated: June 23rd 2022 12:59 PM

ਲੁਧਿਆਣਾ, 23 ਜੂਨ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਪਿਛਲੇ ਮਹੀਨੇ ਜ਼ਬਤ ਕੀਤੇ ਆਈਈਡੀ ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਕੌਮੀ ਜਾਂਚ ਏਜੰਸੀ ਐਨ.ਆਈ.ਏ. ਨੇ ਬੁੱਧਵਾਰ ਨੂੰ ਪੰਜਾਬ ਵਿੱਚ 7 ​​ਥਾਵਾਂ ’ਤੇ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਥਰਡ ਡਿਗਰੀ ਤੋਂ ਡਰਿਆ ਗੈਂਗਸਟਰ ਲਾਰੈਂਸ ਬਿਸ਼ਨੋਈ, ਜਾਵੇਗਾ ਸੁਪਰੀਮ ਕੋਰਟ

ਇਸ ਛਾਪੇਮਾਰੀ 'ਚ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲਿਆਂ 'ਚ 7 ਥਾਵਾਂ 'ਤੇ ਤਲਾਸ਼ੀ ਦੌਰਾਨ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧਤ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਜ਼ਬਤ ਕੀਤੇ ਗਏ ਹਨ।

ਇਹ ਜਾਣਕਾਰੀ ਐਨ.ਆਈ.ਏ. ਦੇ ਇੱਕ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ। ਜਾਂਚ ਦੌਰਾਨ ਪਤਾ ਲੱਗਾ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪਾਕਿਸਤਾਨ ਸਥਿਤ ਸੰਚਾਲਕ ਹਰਵਿੰਦਰ ਸਿੰਘ ਉਰਫ ਰਿੰਦਾ ਨੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਇਸ਼ਾਰੇ 'ਤੇ ਭਾਰਤ ਨੂੰ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਪਹੁੰਚਾਇਆ ਸੀ।

ਇਹ ਵੀ ਪੜ੍ਹੋ: ਸਿੱਧੂ ਮੁਸਵੇਲਾ ਕਤਲਕਾਂਡ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ 'ਚ ਲਿਆ

ਇਸ ਸੂਚਨਾ ਦੇ ਆਧਾਰ 'ਤੇ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ 'ਚ 7 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ 'ਚ ਡਿਜੀਟਲ ਯੰਤਰ, ਵਿੱਤੀ ਲੈਣ-ਦੇਣ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ।

-PTC News

Related Post