ਇਹਨਾਂ ਸ਼ਹਿਰਾਂ 'ਚ ਜਾਰੀ ਰਹੇਗਾ ਰਾਤ ਦਾ ਕਰਫਿਊ, ਉਲੰਘਣਾ ਕਰਨੀ ਪਵੇਗੀ ਭਾਰੀ

By  Jagroop Kaur March 18th 2021 09:04 PM -- Updated: March 18th 2021 09:08 PM

ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲੱਗੇਗਾ। ਦੱਸਣਯੋਗ ਹੈ ਕਿ ਪਹਿਲਾਂ ਪੰਜਾਬ ਦੇ ਜ਼ਿਲ੍ਹਿਆਂ 'ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਸਮਾਂ ਤੈਅ ਕੀਤਾ ਗਿਆ ਸੀ। ਹੁਣ ਪੰਜਾਬ ਦੇ ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੋਪੜ 'ਚ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਹੋਵੇਗਾ। ਕੈਪਟਨ ਵੱਲੋਂ ਦਿੱਤੇ ਗਏ ਇਹ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ।Night curfew extended by 2 hours in 9 Punjab districts worst affected by Covid - Coronavirus Outbreak News

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ 'ਚ ਸਖ਼ਤੀ ਕੀਤੀ ਜਾ ਸਕਦੀ ਹੈ ਕਿਉਂਕਿ ਕੋਰੋਨਾ ਹੁਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਸੂਬੇ 'ਚ ਕੋਵਿਡ ਮਾਮਲਿਆਂ ਦੀ ਗਿਣਤੀ ਵਧਣ ਅਤੇ ਰੋਜ਼ਾਨਾ ਪਾਜ਼ੇਟਿਵ ਕੇਸਾਂ ਦੀ ਦਰ 5 ਫ਼ੀਸਦੀ ਤੋਂ ਪਾਰ ਜਾਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਨੀਤੀ 'ਤੇ ਫਿਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ।night curfew in ropar

night curfew in ropar

READ MORE : ਸੰਗਰੂਰ :  ਭਵਾਨੀਗੜ੍ਹ ‘ਚ ਨੌਜਵਾਨ ਦੀ ਨੰਗਾ ਕਰਕੇ ਕੀਤੀ ਕੁੱਟਮਾਰ , ਪੀੜਤ ਨੂੰ ਹਸਪਤਾਲ…

ਉਥੇ ਹੀ ਜੇਕਰ ਗੱਲ ਕੀਤੀ ਜਾਵੇ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਨੁਸਾਰ ਜ਼ਿਲ੍ਹੇ ਵਿੱਚ 100 ਤੋਂ ਘਟ ਕੇਸ ਆ ਰਹੇ ਹਨ ਅਤੇ ਇੱਥੇ ਕਰਫਿਊ ਪਹਿਲਾਂ ਵਾਂਙ ਹੀ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜਿਨ੍ਹਾਂ ਜ਼ਿਲ੍ਹਿਆਂ ਵਿੱਚ 100 ਤੋਂ ਵੱਧ ਕੇਸ ਆ ਰਹੇ ਹਨ ਉਨ੍ਹਾਂ ਵਿੱਚ ਕਰਫਿਊ ਦਾ ਸਮਾਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ

ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2039 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ 35 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਸੂਬੇ 'ਚ 203049 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਸੂਬੇ 'ਚ ਕੁੱਲ 33792 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 2039 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਹੁੱਣ ਤੱਕ 5460889 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

Related Post