ਪੰਜਾਬ ਦੇ ਇਸ ਜ਼ਿਲ੍ਹੇ 'ਚ ਮੁੜ ਲੱਗਿਆ ਰਾਤ ਦਾ ਕਰਫਿਊ, ਕੋਰੋਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲਿਆ ਫੈਸਲਾ

By  Jagroop Kaur March 6th 2021 03:12 PM -- Updated: March 6th 2021 03:24 PM

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ ਕਰਫ਼ਿਊ ਲਾਉਣ ਦੇ ਹੁਕਮ ਦਿੱਤੇ ਹਨ | ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।

Weekend lockdown, daily night curfew

READ MORE : ਬਿਕਰਮ ਸਿੰਘ ਮਜੀਠੀਆ ਨੇ ਕੈਗ ਦੇ ਖੁਲ੍ਹਾਸਿਆਂ ਨਾਲ ਸੁਨੀਲ ਜਾਖੜ ਨੂੰ ਕੀਤਾ ਬੇਨਕਾਬ

ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਕਰਫ਼ਿਊ ਐਲਾਨ ਦਿੱਤਾ ਗਿਆ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਗਾ ਦਿੱਤਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਦਿੱਤੇ ਗਏ ਨਾਈਟ ਕਰਫ਼ਿਊ ਦੇ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ, ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।night cerfew

night cerfewRead more : ਜਾਣੋ 10ਵੀਂ, 12ਵੀਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਦੀ ਨਵੀਂ ਤਰੀਕ

ਇਥੇ ਦੱਸਣਯੋਗ ਹੈ ਕਿ ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਭਾਵੇਂ ਵੈਕਸੀਨੇਸ਼ਨ ’ਤੇ ਬਹੁਤ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਫਿਰ ਵੀ ਕੋਰੋਨਾ ਲਾਗ ਦੀ ਬੀਮਾਰੀ ਦਾ ਕਹਿਰ ਖ਼ਤਮ ਨਹੀਂ ਹੋ ਰਿਹਾ। ਜ਼ਿਲ੍ਹੇ ਵਿਚ ਦਿਨੋ-ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ।

ਸ਼ੁੱਕਰਵਾਰ ਨੂੰ ਜਿੱਥੇ 2 ਸਾਲ ਦੀ ਬੱਚੀ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਸਮੇਤ 122 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਉਥੇ ਹੀ ਇਸ ਵਾਇਰਸ ਨਾਲ ਲੜਦਿਆਂ 3 ਹੋਰ ਇਲਾਜ ਅਧੀਨ ਮਰੀਜ਼ਾਂ ਨੇ ਦਮ ਤੋੜ ਦਿੱਤਾ।

PTC NEWS

Related Post