ਪੰਜਾਬ 'ਚ ਮੁੜ ਲੱਗਿਆ ਰਾਤ ਦਾ ਕਰਫ਼ਿਊ

By  Riya Bawa January 4th 2022 10:33 AM -- Updated: January 4th 2022 02:50 PM

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਦੇ ਮੁੜ ਕੇਸ ਵੱਧਣ ਦੇ ਕਾਰਨ ਸੂਬਾ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਪੰਜਾਬ 'ਚ ਮੁੜ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ਦੇ ਸਾਰੇ ਸਿੱਖਿਅਕ ਅਦਾਰੇ ਬੰਦ 15 ਜਨਵਰੀ ਤੱਕ ਬੰਦ ਰਹਿਣਗੇ।

ਪੰਜਾਬ ਵਿੱਚ ਕਰੋਨਾ ਕਾਰਨ ਹਾਲਾਤ ਵਿਗੜ ਗਏ ਹਨ। ਲਗਾਤਾਰ ਦੂਜੇ ਦਿਨ 400 ਤੋਂ ਵੱਧ ਕੋਰੋਨਾ ਮਰੀਜ਼ ਮਿਲੇ ਹਨ ਜਿਸ ਤੋਂ ਬਾਅਦ ਪੰਜਾਬ 'ਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

ਇਹ ਰਾਤ ਦਾ ਕਰਫਿਊ 15 ਜਨਵਰੀ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਫਿਲਹਾਲ ਇਸ ਨੂੰ ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤਾ ਜਾਵੇਗਾ।

Coronavirus India Live Updates: India reports 33,750 fresh Covid-19 cases

-ਇਸ ਤੋਂ ਇਲਾਵਾ ਸਕੂਲ-ਕਾਲਜ, ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰ ਵੀ ਬੰਦ ਕਰ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਜਿੰਮ ਅਤੇ ਸਟੇਡੀਅਮ ਨੂੰ ਵੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕੀਤੇ ਜਾ ਸਕਦੇ ਹਨ। ਇਸ ਸਬੰਧੀ ਪਟਿਆਲਾ ਵਿਖੇ ਉੱਚ ਪੱਧਰੀ ਮੀਟਿੰਗ ਚੱਲ ਰਹੀ ਹੈ। ਹੋਟਲ ਅਤੇ ਰੈਸਟੋਰੈਂਟ 50% ਸਮਰੱਥਾ 'ਤੇ ਕੰਮ ਕਰ ਸਕਦੇ ਹਨ। ਇਸ ਤੋਂ ਇਲਾਵਾ ਏਸੀ ਬੱਸਾਂ ਵਿੱਚ ਅੱਧੇ ਸਵਾਰੀਆਂ ਹੀ ਬੈਠ ਸਕਦੀਆਂ ਹਨ।

ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਕਰਕੇ ਹਾਲਾਤ ਵਿਗੜ ਰਹੇ ਹਨ। ਇਸ ਦੇ ਨਾਲ ਹੀ ਕਰੀਬ 1 ਹਜ਼ਾਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ। ਇਸ ਦੇ ਨਾਲ ਹੀ ਸਥਿਤੀ ਵਿਗੜਦੀ ਦੇਖ ਪੰਜਾਬ ਹਰਿਆਣਾ ਹਾਈਕੋਰਟ ਨੇ ਸਰੀਰਕ ਸੁਣਵਾਈ ਰੋਕ ਦਿੱਤੀ ਹੈ। ਹੁਣ ਸਿਰਫ ਵਰਚੁਅਲ ਸੁਣਵਾਈ ਹੋਵੇਗੀ। ਫਿਲਹਾਲ ਇਹ ਹੁਕਮ 5 ਤੋਂ 14 ਜਨਵਰੀ ਤੱਕ ਲਾਗੂ ਰਹੇਗਾ। ਇਸ ਸਮੇਂ ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1741 ਹੋ ਗਈ ਹੈ। ਸੂਬੇ ਵਿੱਚ ਪਟਿਆਲਾ ਦੀ ਸਥਿਤੀ ਸਭ ਤੋਂ ਚਿੰਤਾਜਨਕ ਹੈ। ਇੱਥੇ ਸੋਮਵਾਰ ਨੂੰ 143 ਮਰੀਜ਼ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਜੇਕਰ ਦੂਜੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਪਠਾਨਕੋਟ ਵਿੱਚ 58 ਮਰੀਜ਼ ਮਿਲੇ ਹਨ, ਜਦੋਂ ਕਿ ਲੁਧਿਆਣਾ ਵਿੱਚ 57 ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਮੋਹਾਲੀ ਵਿੱਚ 30, ਜਲੰਧਰ ਵਿੱਚ 24, ਅੰਮ੍ਰਿਤਸਰ ਵਿੱਚ 20, ਬਠਿੰਡਾ ਵਿੱਚ 16, ਹੁਸ਼ਿਆਰਪੁਰ ਵਿੱਚ 13, ਕਪੂਰਥਲਾ ਵਿੱਚ 12 ਤੇ ਗੁਰਦਾਸਪੁਰ ਵਿੱਚ 10 ਮਰੀਜ਼ ਪਾਏ ਗਏ ਹਨ

-PTC News

Related Post