Nirbhaya Case: ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ

By  Jashan A January 28th 2020 07:53 AM

Nirbhaya Case: ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ,ਨਵੀਂ ਦਿੱਲੀ: ਨਿਰਭਿਆ ਸਾਮੂਹਿਕ ਬਲਾਤਕਾਰ ਅਤੇ ਕਤਲ ਦੇ ਮਾਮਲੇ 'ਚ ਦੋਸ਼ੀ ਮੁਕੇਸ਼ ਕੁਮਾਰ ਸਿੰਘ ਦੀ ਰਹਿਮ ਪਟੀਸ਼ਨ ਅਸਵੀਕਾਰ ਕਰਨ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਇਆ ਜਾਵੇਗਾ।

ਜੱਜ ਆਰ ਭਾਨੂਮਤੀ, ਜੱਜ ਅਸ਼ੋਕ ਭੂਸ਼ਣ ਅਤੇ ਜੱਜ ਏ.ਐੱਸ. ਬੋਪੰਨਾ ਦੀ ਬੈਂਚ ਮੁਕੇਸ਼ ਕੁਮਾਰ ਸਿੰਘ ਦੀ ਇਸ ਪਟੀਸ਼ਨ 'ਤੇ ਦੁਪਹਿਰ 12.30 ਵਜੇ ਸੁਣਵਾਈ ਕਰੇਗੀ।

ਹੋਰ ਪੜ੍ਹੋ:ਸੁਪਰੀਮ ਕੋਰਟ ਵੱਲੋਂ ਪੀ ਚਿਦੰਬਰਮ ਨੂੰ ਵੱਡਾ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ

ਤੁਹਾਨੂੰ ਦੱਸ ਦੇਈਏ ਕਿ 17 ਜਨਵਰੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁਕੇਸ਼ ਸਿੰਘ ਦੀ ਰਹਿਮ ਪਟੀਸ਼ਨ ਨੂੰ ਖਾਰਿਜ ਕਰ ਦਿੱਤੀ ਸੀ।

ਦੱਸਣਯੋਗ ਹੈ ਕਿ ਸਾਲ 2012 'ਚ 23 ਸਾਲਾਂ ਮੈਡੀਕਲ ਸਟੂਡੈਂਟ ਨਾਲ ਚੱਲਦੀ ਬੱਸ 'ਚ ਗੈਂਗਰੇਪ ਤੋਂ ਬਾਅਦ ਇਨ੍ਹਾਂ ਚਾਰਾਂ ਦੋਸ਼ੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।

-PTC News

Related Post