ਨਿਰਭਿਆ ਕੇਸ: ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਅਪਣਾਇਆ ਇਹ ਨਵਾਂ ਪੈਂਤੜਾ, ਪੜ੍ਹੋ ਖ਼ਬਰ

By  Jashan A March 17th 2020 01:23 PM

ਨਵੀਂ ਦਿੱਲੀ: ਨਿਰਭਿਆ ਗੈਂਗਰੇਪ ਅਤੇ ਕਤਲ ਮਾਮਲੇ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਨਵਾਂ ਪੈਂਤੜਾ ਅਪਣਾਇਆ ਹੈ। ਦਰਅਸਲ, ਮੁਕੇਸ਼ ਨੇ ਇਕ ਵਾਰ ਫਿਰ ਤੋਂ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਉਸ ਦਾ ਕਹਿਣਾ ਹੈ ਕਿ ਜਿਸ ਦਿਨ ਇਹ ਵਾਰਦਾਤ ਹੋਈ ਸੀ ਤਾਂ ਉਹ ਉਸ ਦਿਨ ਦਿੱਲੀ ਵਿਚ ਨਹੀਂ ਸੀ, ਲਿਹਾਜ਼ਾ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਵੇ।

ਬੀਤੇ ਦਿਨ ਅਕਸ਼ੇ, ਪਵਨ ਅਤੇ ਵਿਨੇ ਨੇ ਫਾਂਸੀ ਦੀ ਸਜ਼ਾ ਤੋਂ ਬਚਣ ਲਈ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ‘ਚ ਪਹੁੰਚ ਕੀਤੀ ਹੈ। ਦੋਸ਼ੀਆਂ ਨੇ ਨਵੀਂ ਚਾਲ ਚੱਲਦੇ ਹੋਏ ਕੌਮਾਂਤਰੀ ਅਦਾਲਤ ਤੋਂ ਆਪਣੀ ਮੌਤ ਦੀ ਸਜ਼ਾ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ: ਲੱਭ ਲਿਆ ਕਰੋਨਾ ਦਾ ਇਲਾਜ, ਭਾਰਤ 'ਚ ਠੀਕ ਹੋਏ ਪੀੜਤ ਮਰੀਜ਼ !!!

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਰਿੰਦਿਆਂ ਨੂੰ 20 ਮਾਰਚ 2020 ਨੂੰ ਸਵੇਰੇ 5.30 ਵਜੇ ਫਾਂਸੀ ਦੇਣ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

-PTC News

Related Post