Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ

By  Shanker Badra January 27th 2020 07:13 PM

Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ:ਨਵੀਂ ਦਿੱਲੀ : ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਰਹਿਮਪਟੀਸ਼ਨ ਨੂੰ ਖ਼ਾਰਜ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਜਲਦੀ ਸੁਣਵਾਈ ਦੀ ਅਪੀਲ ਕੀਤੀ ਹੈ।

Nirbhaya Case : Accused Mukesh Petition Soon hearing Hint given by the Supreme Court Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ

ਚੀਫ਼ ਜਸਟਿਸ ਐੱਸ.ਏ. ਬੋਬਡੇ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੂਰਯ ਕਾਂਤ ਦੇ ਬੈਂਚ ਨੇ ਮੁਕੇਸ਼ ਦੇ ਵਕੀਲ ਵਰਿੰਦਾ ਗਰੋਵਰ ਨੂੰ ਕਿਹਾ ਕਿ ਉਹ ਮਾਮਲਿਆਂ ਦੇ ਉਲੇਖ ਲਈ ਨਿਯੁਕਤ ਅਧਿਕਾਰੀ ਦੇ ਕੋਲ ਜਾਣ, ਕਿਉਂਕਿ ਫਾਂਸੀ ਦੀ ਤਰੀਕ ਇੱਕ ਫਰਵਰੀ ਨਿਰਧਾਰਿਤ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਕਿਸੇ ਨੂੰ ਫਾਂਸੀ ਦੀ ਸਜ਼ਾ ਹੋਣ ਵਾਲੀ ਹੈ ਤਾਂ ਇਸ ਤੋਂ ਵੱਧ ਜ਼ਰੂਰੀ ਹੋਰ ਕੁਝ ਨਹੀਂ ਹੋ ਸਕਦਾ।

Nirbhaya Case : Accused Mukesh Petition Soon hearing Hint given by the Supreme Court Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ

ਵਕੀਲ ਵਰਿੰਦਾ ਗਰੋਵਰ ਨੇ ਅਦਾਲਤ ਕੋਲ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇੱਕ ਫਰਵਰੀ ਲਈ ਡੈੱਥ ਵਾਰੰਟ ਜਾਰੀ ਕੀਤਾ ਗਿਆ ਹੈ। ਇਸ 'ਤੇ ਜਸਟਿਸ ਬੋਬਡੇ ਨੇ ਕਿਹਾ ਕਿ ਉਹ ਮੈਂਸ਼ਨਿੰਗ ਰਜਿਸਟਰਾਰ ਦੇ ਕੋਲ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇੱਕ ਫਰਵਰੀ ਨੂੰ ਫਾਂਸੀ ਹੋਣੀ ਹੈ ਤਾਂ ਇਸ ਦੀ ਜਲਦੀ ਸੁਣਵਾਈ ਸਰਬਉੱਚ ਅਦਾਲਤ ਦੀ ਅਹਿਮ ਤਰਜੀਹ ਹੋਵੇਗੀ।

Nirbhaya Case : Accused Mukesh Petition Soon hearing Hint given by the Supreme Court Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

Nirbhaya Case : Accused Mukesh Petition Soon hearing Hint given by the Supreme Court Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

-PTCNews

Related Post