ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਅਕਸ਼ੇ ਦੀ ਖ਼ਾਰਜ ਕੀਤੀ ਅਰਜ਼ੀ, ਇਸ ਤਾਰੀਖ਼ ਨੂੰ ਹੋਵੇਗੀ ਫਾਂਸੀ

By  Shanker Badra January 30th 2020 02:34 PM -- Updated: January 30th 2020 05:16 PM

ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਅਕਸ਼ੇ ਦੀ ਖ਼ਾਰਜ ਕੀਤੀ ਅਰਜ਼ੀ, ਇਸ ਤਾਰੀਖ਼ ਨੂੰ ਹੋਵੇਗੀ ਫਾਂਸੀ:ਨਵੀਂ ਦਿੱਲੀ : ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਫਾਂਸੀ ਦੀ ਸਜ਼ਾ ਪਾ ਚੁੱਕੇ ਸਾਰੇ ਦੋਸ਼ੀ ਆਪਣੇ ਆਪ ਬਚਾਉਣ ਲਈ ਹਰ ਦਾਅ ਪੇਚ ਅਪਣਾ ਰਹੇ ਹਨ। ਹੁਣ ਸੁਪਰੀਮ ਕੋਰਟ ਨੇ ਦੋਸ਼ੀ ਅਕਸ਼ੇ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ ਤੇ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਅਰਜ਼ੀ ਵਿਚ ਕਿਉਰੇਟਿਵ ਕੇਸ ਨਹੀਂ ਬਣਦਾ ਹੈ। [caption id="attachment_384738" align="aligncenter" width="300"]Nirbhaya case: convict Akshay Singh Curative petition Supreme Court Dismissed ਸੁਪਰੀਮ ਕੋਰਟ ਨੇ ਨਿਰਭੈਆ ਕਾਂਡ ਦੇ ਦੋਸ਼ੀ ਅਕਸ਼ੇ ਦੀ ਖ਼ਾਰਜ ਕੀਤੀ ਅਰਜ਼ੀ, ਇਸ ਤਾਰੀਖ਼ ਨੂੰ ਹੋਵੇਗੀ ਫਾਂਸੀ[/caption] ਜਾਣਕਾਰੀ ਅਨੁਸਾਰ ਇੱਕ ਦੋਸ਼ੀ ਵਿਨੇ ਸ਼ਰਮਾ ਨੇ ਜਿੱਥੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਕੋਲ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ, ਉੱਥੇ ਹੀ ਇੱਕ ਹੋਰ ਦੋਸ਼ੀ ਅਕਸ਼ੇ ਠਾਕੁਰ ਨੇ ਵੀ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕਰ ਦਿੱਤੀ ਸੀ ,ਜਿਸ ਨੂੰ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ। [caption id="attachment_384734" align="aligncenter" width="300"]Nirbhaya case: convict Akshay Singh Curative petition Supreme Court Dismissed ਸੁਪਰੀਮ ਕੋਰਟ ਨੇ ਨਿਰਭੈਆ ਕਾਂਡ ਦੇ ਦੋਸ਼ੀ ਅਕਸ਼ੇ ਦੀ ਖ਼ਾਰਜ ਕੀਤੀ ਅਰਜ਼ੀ, ਇਸ ਤਾਰੀਖ਼ ਨੂੰ ਹੋਵੇਗੀ ਫਾਂਸੀ[/caption] ਹੇਠਲੀ ਅਦਾਲਤ ਨੇ ਚਾਰੇ ਦੋਸ਼ੀਆਂ , ਮੁਕੇਸ਼ ਕੁਮਾਰ , ਪਵਨ ਗੁਪਤਾ, ਵਿਨੇ ਕੁਮਾਰ ਸ਼ਰਮਾ ਤੇ ਅਕਸ਼ੇ ਕੁਮਾਰ ਸਿੰਘ ਨੂੰ ਇੱਕ ਫ਼ਰਵਰੀ ਨੂੰ ਸਵੇਰੇ 6 ਵਜੇ ਫਾਂਸੀ ’ਤੇ ਲਟਕਾਉਣ ਲਈ 17 ਜਨਵਰੀ ਨੂੰ ਦੂਜੀ ਵਾਰ ਡੈਥ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਇਸ ਤੋਂ ਪਹਿਲਾਂ ਸੱਤ ਜਨਵਰੀ ਨੂੰ ਡੈੱਥ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇਣ ਲਈ 22 ਜਨਵਰੀ ਦੀ ਤਰੀਕ ਨਿਰਧਾਰਤ ਕੀਤੀ ਸੀ। [caption id="attachment_384736" align="aligncenter" width="300"]Nirbhaya case: convict Akshay Singh Curative petition Supreme Court Dismissed ਸੁਪਰੀਮ ਕੋਰਟ ਨੇ ਨਿਰਭੈਆ ਕਾਂਡ ਦੇ ਦੋਸ਼ੀ ਅਕਸ਼ੇ ਦੀ ਖ਼ਾਰਜ ਕੀਤੀ ਅਰਜ਼ੀ, ਇਸ ਤਾਰੀਖ਼ ਨੂੰ ਹੋਵੇਗੀ ਫਾਂਸੀ[/caption] ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। [caption id="attachment_384735" align="aligncenter" width="300"]Nirbhaya case: convict Akshay Singh Curative petition Supreme Court Dismissed ਸੁਪਰੀਮ ਕੋਰਟ ਨੇ ਨਿਰਭੈਆ ਕਾਂਡ ਦੇ ਦੋਸ਼ੀ ਅਕਸ਼ੇ ਦੀ ਖ਼ਾਰਜ ਕੀਤੀ ਅਰਜ਼ੀ, ਇਸ ਤਾਰੀਖ਼ ਨੂੰ ਹੋਵੇਗੀ ਫਾਂਸੀ[/caption] ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। -PTCNews

Related Post