ਨਿਰਭਿਆ ਕੇਸ : ਦੋਸ਼ੀਆਂ ਦਾ ਨਵਾਂ ਪੈਂਤਰਾ, ਫਾਂਸੀ ਰੋਕਣ ਲਈ ਖੜਕਾਇਆ ਕੌਮਾਂਤਰੀ ਅਦਾਲਤ ਦਾ ਦਰਵਾਜ਼ਾ

By  Jashan A March 16th 2020 04:38 PM

ਨਵੀਂ ਦਿੱਲੀ: ਨਿਰਭਿਆ ਗੈਂਗਰੇਪ ਅਤੇ ਕਤਲ ਮਾਮਲੇ 'ਚ ਤਿੰਨੇ ਦੋਸ਼ੀਆਂ ਅਕਸ਼ੇ, ਪਵਨ ਅਤੇ ਵਿਨੇ ਨੇ ਫਾਂਸੀ ਦੀ ਸਜ਼ਾ ਤੋਂ ਬਚਣ ਲਈ ਹੁਣ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ 'ਚ ਪਹੁੰਚ ਕੀਤੀ ਹੈ। ਦੋਸ਼ੀਆਂ ਨੇ ਨਵੀਂ ਚਾਲ ਚੱਲਦੇ ਹੋਏ ਕੌਮਾਂਤਰੀ ਅਦਾਲਤ ਤੋਂ ਆਪਣੀ ਮੌਤ ਦੀ ਸਜ਼ਾ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹਨਾਂ ਦੋਸ਼ੀਆਂ ਦੇ ਡੈੱਥ ਵਾਰੰਟ 'ਤੇ 3 ਵਾਰ ਰੋਕ ਲੱਗ ਚੁੱਕੀ ਹੈ। ਜ਼ਿਕਰਯੋਗ ਹੈ ਕਿ ਦੋਸ਼ੀਆਂ ਦੇ ਕਾਨੂੰਨੀ ਬਦਲ ਲੱਗਭਗ ਖਤਮ ਹੋ ਚੁੱਕੇ ਹਨ ਅਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਰਿੰਦਿਆਂ ਨੂੰ 20 ਮਾਰਚ 2020 ਨੂੰ ਸਵੇਰੇ 5.30 ਵਜੇ ਫਾਂਸੀ ਦੇਣ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। https://twitter.com/ANI/status/1239499273630171137?s=20 -PTC News

Related Post