ਨਿਰਭਿਆ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵਾਂ ਡੈੱਥ ਵਾਰੰਟ ਜਾਰੀ, ਜਾਣੋ ਕਦੋ ਹੋਵੇਗੀ ਫਾਂਸੀ

By  PTC NEWS March 5th 2020 02:56 PM -- Updated: March 5th 2020 02:57 PM

ਨਵੀਂ ਦਿੱਲੀ: ਸਾਲ 2012 'ਚ ਦਿੱਲੀ 'ਚ ਹੋਏ ਦਿੱਲੀ ਨਿਰਭੈਆ ਗੈਂਗਰੇਪ ਅਤੇ ਕਤਲ ਮਾਮਲੇ ਦੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਦੋਸ਼ੀਆਂ ਨੂੰ ਹੁਣ 20 ਮਾਰਚ ਨੂੰ ਸਵੇਰੇ 5:30 ਵਜੇ ਫਾਂਸੀ ਦਿੱਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚਾਰ ਦੋਸ਼ੀਆਂ ਵਿੱਚੋਂ ਇੱਕ ਪਵਨ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ ਸੀ ਤੇ ਰਾਸ਼ਟਰਪਤੀ ਪਹਿਲਾਂ ਹੀ ਬਾਕੀ ਤਿੰਨ ਦੋਸ਼ੀਆਂ ਦੀ ਰਹਿਮ ਦੀ ਅਪੀਲ ਨੂੰ ਰੱਦ ਕਰ ਚੁੱਕੇ ਹਨ।

ਪਵਨ ਦੀ ਰਹਿਮ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਚਾਰਾਂ ਦੋਸ਼ੀਆਂ ਦੇ ਸਾਰੇ ਕਾਨੂੰਨੀ ਵਿਕਲਪ ਖ਼ਤਮ ਹੋ ਗਏ ਹਨ, ਜਿਸ ਦੌਰਾਨ ਦੋਸ਼ੀਆਂ ਦੀ ਫਾਂਸੀ ਤੈਅ ਹੋ ਗਈ ਹੈ।

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

-PTC News

Related Post