ਨਿਰਭੈਆ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫ਼ਾਂਸੀ ਜਾਂ ਨਹੀਂ? ਪੜ੍ਹੋ ਅਦਾਲਤ ਨੇ ਕੀ ਸੁਣਾਇਆ ਫ਼ੈਸਲਾ 

By  Shanker Badra January 31st 2020 06:17 PM -- Updated: January 31st 2020 06:25 PM

ਨਿਰਭੈਆ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫ਼ਾਂਸੀ ਜਾਂ ਨਹੀਂ? ਅਦਾਲਤ ਨੇ ਦਿੱਤਾ ਇਹ ਹੁਕਮ:ਨਵੀਂ ਦਿੱਲੀ : ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀਆਂ ਦੀ ਇਕ ਵਾਰ ਫਿਰ ਫਾਂਸੀ ਮੁਲਤਵੀ ਕਰ ਦਿੱਤੀ ਗਈ ਹੈ। ਨਿਰਭੈਆ ਦੇ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ ਨਹੀਂ ਹੋਵੇਗੀ। ਇਸ ਨੂੰ ਲੈ ਕੇ ਪਟਿਆਲਾ ਹਾਊਸ ਕੋਰਟ ਨੇ ਅਗਲੇ ਹੁਕਮਾਂ ਤੱਕ ਡੈੱਥ ਵਾਰੰਟ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਦੋਸ਼ੀਆਂ ਦੀ ਵਕੀਲ ਏਪੀ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਅਦਾਲਤ ਨੇ ਅਕਸ਼ੈ, ਵਿਨੈ, ਪਵਨ ਅਤੇ ਮੁਕੇਸ਼ ਦੇ ਮੌਤ ਦੇ ਡੈੱਥ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾ ਦੋਸ਼ੀਆਂ ਨੂੰ ਭਲਕੇ ਫਾਂਸੀ ਦਿੱਤੀ ਜਾਣੀ ਸੀ।

Nirbhaya Case: Nirbhaya Convicts Be Hanged Tomorrow? Patiala House Court Decision ਨਿਰਭੈਆ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫ਼ਾਂਸੀ ਜਾ ਨਹੀਂ, ਪਟਿਆਲਾ ਹਾਊਸ ਕੋਰਟ ਦਾ ਆਇਆ ਵੱਡਾ ਫ਼ੈਸਲਾ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਨਿਰਭੈਆ ਦੇ ਤਿੰਨ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ ਦੇਣ ਲਈ ਉਨ੍ਹਾਂ ਦੀ ਪੂਰੀ ਤਿਆਰੀ ਹੈ। ਤਿਹਾੜ ਜੇਲ ਦੀ ਨੁਮਾਇੰਦਗੀ ਕਰਨ ਵਾਲੇ ਸਰਕਾਰੀ ਵਕੀਲ ਇਰਫਾਨ ਅਹਿਮਦ ਨੇ ਕਿਹਾ ਕਿ ਸਿਰਫ ਇੱਕ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਅਪੀਲ ਪੈਂਡਿੰਗ ਹੈ ਅਤੇ ਹੋਰਾਂ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ।ਇਸ ਦੇ ਨਾਲ ਹੀ ਅਦਾਲਤ ਨੇ ਇਸ ਕੇਸ ਵਿਚ ਫੈਸਲਾ ਰਾਖਵਾਂ ਰੱਖ ਲਿਆ ਹੈ।

Nirbhaya Case: Nirbhaya Convicts Be Hanged Tomorrow? Patiala House Court Decision ਨਿਰਭੈਆ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫ਼ਾਂਸੀ ਜਾ ਨਹੀਂ, ਪਟਿਆਲਾ ਹਾਊਸ ਕੋਰਟ ਦਾ ਆਇਆ ਵੱਡਾ ਫ਼ੈਸਲਾ

ਚੇਤੇ ਰਹੇ ਕਿ ਦੋਸ਼ੀਆਂ ਦੁਆਰਾ ਦਾਇਰ ਪਟੀਸ਼ਨ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਵਿੱਚ ਚੱਲ ਰਹੀ ਹੈ, ਜਿਸ ਵਿੱਚ ਉਨ੍ਹਾਂ ਨੇ 1 ਫਰਵਰੀ ਨੂੰ ਫਾਂਸੀ ਦੀ ਸਜ਼ਾ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਸੁਣਵਾਈ ਦੌਰਾਨ ਸਰਕਾਰੀ ਵਕੀਲ ਇਰਫਾਨ ਅਹਿਮਦ ਨੇ ਦੋਸ਼ੀਆਂ ਦੀ ਅਪੀਲ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਇਹ ਅਪੀਲ ਸੁਣਵਾਈ ਦੇ ਯੋਗ ਨਹੀਂ ਹੈ।

Nirbhaya Case: Nirbhaya Convicts Be Hanged Tomorrow? Patiala House Court Decision ਨਿਰਭੈਆ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫ਼ਾਂਸੀ ਜਾ ਨਹੀਂ, ਪਟਿਆਲਾ ਹਾਊਸ ਕੋਰਟ ਦਾ ਆਇਆ ਵੱਡਾ ਫ਼ੈਸਲਾ

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

Nirbhaya Case: Nirbhaya Convicts Be Hanged Tomorrow? Patiala House Court Decision ਨਿਰਭੈਆ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫ਼ਾਂਸੀ ਜਾ ਨਹੀਂ, ਪਟਿਆਲਾ ਹਾਊਸ ਕੋਰਟ ਦਾ ਆਇਆ ਵੱਡਾ ਫ਼ੈਸਲਾ

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

-PTCNews

Related Post