Nirbhaya Case: ਨਿਰਭੈਆ ਗੈਂਗਰੇਪ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ

By  Shanker Badra March 2nd 2020 12:06 PM

Nirbhaya Case: ਨਿਰਭੈਆ ਗੈਂਗਰੇਪ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ:ਨਵੀਂ ਦਿੱਲੀ : ਨਿਰਭੈਆ ਗੈਂਗਰੇਪ ਅਤੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਚਾਰਾਂ ਦੋਸ਼ੀਆਂ 'ਚੋਂ ਇੱਕ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਕਿਊਰੇਟਿਵ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਅੰਦਰ ਬੰਦ ਕਮਰੇ 'ਚ ਸੁਣਵਾਈ ਹੋਈ ਹੈ। ਨਿਰਭੈਆ ਗੈਂਗਰੇਪ ਅਤੇ ਕਤਲ ਦੇ ਚੌਥੇ ਦੋਸ਼ੀ ਪਵਨ ਦੀ ਕਿਊਰੇਟਿਵਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਗਈ ਸੀ। [caption id="attachment_392682" align="aligncenter" width="300"]Nirbhaya Case : Supreme Court rejects Nirbhaya case convict Pawan Gupta curative petition Nirbhaya Case : ਨਿਰਭੈਆ ਗੈਂਗਰੇਪ ਮਾਮਲੇ ਦੇ ਦੋਸ਼ੀਪਵਨ ਕੁਮਾਰ ਦੀਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ[/caption] ਪਵਨ ਨੇ ਆਪਣੀ ਅਰਜ਼ੀ ਵਿਚ ਕਿਹਾ ਸੀ ਕਿ ਘਟਨਾ ਦੇ ਸਮੇਂ ਉਹ ਨਾਬਾਲਗ ਸੀ। ਉਸ ਦੀ ਸਮੀਖਿਆ ਪਟੀਸ਼ਨ ਇਸ ਕੇਸ ਵਿਚ ਪਹਿਲਾਂ ਹੀ ਖਾਰਜ ਕਰ ਦਿੱਤੀ ਗਈ ਸੀ। 5 ਜੱਜਾਂ ਦੇ ਬੈਂਚ ਨੇ ਸਰਬਸੰਮਤੀ ਨਾਲ ਪਵਨ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸਜੱਜ ਐਨ.ਵੀ. ਰਮਣ, ਜਸਟਿਸਅਰੁਣ ਮਿਸ਼ਰਾ, ਜਸਟਿਸ ਰੋਹਿੰਗਟਨ ਫਲੀ ਨਰੀਮਨ, ਜਸਟਿਸ ਆਰ ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਨੇ ਸਵੇਰੇ 10:25 ਵਜੇ ਇਸ ਪਟੀਸ਼ਨ ਦੀ ਸੁਣਵਾਈ ਸ਼ੁਰੂ ਕੀਤੀ ਸੀ। [caption id="attachment_392681" align="aligncenter" width="300"]Nirbhaya Case : Supreme Court rejects Nirbhaya case convict Pawan Gupta curative petition Nirbhaya Case : ਨਿਰਭੈਆ ਗੈਂਗਰੇਪ ਮਾਮਲੇ ਦੇ ਦੋਸ਼ੀਪਵਨ ਕੁਮਾਰ ਦੀਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ[/caption] ਦੱਸਣਯੋਗ ਹੈ ਕਿ ਕਿਊਰੇਟਿਵ ਪਟੀਸ਼ਨ ਦੀ ਸੁਣਵਾਈ ਇੱਕ ਬੰਦ ਕਮਰੇ ਵਿੱਚ ਹੁੰਦੀ ਹੈ। ਇਸ ਮਾਮਲੇ ਵਿੱਚ ਬਾਕੀ ਹੋਰ ਤਿੰਨ ਦੋਸ਼ੀਆਂ ਦੀ ਕਿਊਰੇਟਿਵਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਪਵਨ ਦੀ ਕਿਊਰੇਟਿਵਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਸ ਕੋਲ ਅਜੇ ਵੀ ਰਹਿਮ ਪਟੀਸ਼ਨ ਦਾਇਰ ਕਰਨ ਦਾ ਵਿਕਲਪ ਹੈ। ਇਸ ਤੋਂ ਪਹਿਲਾਂ ਬਾਕੀ ਤਿੰਨਾਂ ਦੇ ਕਿਊਰੇਟਿਵ ਅਤੇ ਰਹਿਮ ਪਟੀਸ਼ਨਨੂੰ ਰੱਦ ਕਰ ਦਿੱਤਾ ਗਿਆ ਹੈ। [caption id="attachment_392683" align="aligncenter" width="300"]Nirbhaya Case : Supreme Court rejects Nirbhaya case convict Pawan Gupta curative petition Nirbhaya Case : ਨਿਰਭੈਆ ਗੈਂਗਰੇਪ ਮਾਮਲੇ ਦੇ ਦੋਸ਼ੀਪਵਨ ਕੁਮਾਰ ਦੀਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ[/caption] ਦੱਸ ਦੇਈਏ ਕਿ ਅਦਾਲਤ ਨੇ ਬੀਤੀ 17 ਫ਼ਰਵਰੀ ਨੂੰ ਚਾਰ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੇ ਅਤੇ ਅਕਸ਼ੇ ਕੁਮਾਰ ਵਿਰੁੱਧ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਨਿਰਦੇਸ਼ ਦਿੱਤੇ ਹਨ। [caption id="attachment_392684" align="aligncenter" width="300"]Nirbhaya Case : Supreme Court rejects Nirbhaya case convict Pawan Gupta curative petition Nirbhaya Case : ਨਿਰਭੈਆ ਗੈਂਗਰੇਪ ਮਾਮਲੇ ਦੇ ਦੋਸ਼ੀਪਵਨ ਕੁਮਾਰ ਦੀਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ[/caption] ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। [caption id="attachment_392685" align="aligncenter" width="300"]Nirbhaya Case : Supreme Court rejects Nirbhaya case convict Pawan Gupta curative petition Nirbhaya Case : ਨਿਰਭੈਆ ਗੈਂਗਰੇਪ ਮਾਮਲੇ ਦੇ ਦੋਸ਼ੀਪਵਨ ਕੁਮਾਰ ਦੀਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ[/caption] ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਦੱਸਿਆ ਜਾਂਦਾ ਹੈ ਕਿ ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। -PTCNews

Related Post