ਨਿਰਭੈਆ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਖ਼ਾਰਜ

By  Shanker Badra February 1st 2020 04:30 PM

ਨਿਰਭੈਆ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਖ਼ਾਰਜ:ਨਵੀਂ ਦਿੱਲੀ : ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਮੌਤ ਦੀ ਸਜ਼ਾ ਪ੍ਰਾਪਤ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਅਪੀਲ ਨੂੰ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖ਼ਾਰਜ ਕਰ ਦਿੱਤਾ ਹੈ। ਹੁਣ ਵਿਨੇ ਕੋਲ ਆਪਣੇ ਬਚਾਅ ਦੀਆਂ ਸਾਰੀਆਂ ਆਪਸ਼ਨਾਂ ਖਤਮ ਹੋ ਗਈਆਂ ਹਨ। ਨਿਰਭੈਆ ਕੇਸ 'ਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ।

  Nirbhaya convict Vinay Sharma mercy plea President Ram Nath Kovind rejects ਨਿਰਭੈਆ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਖ਼ਾਰਜ

ਦਰਅਸਲ 'ਚ ਦੋਸ਼ੀ ਵਿਨੇ ਦੀ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਲੰਬਿਤ ਹੋਣ ਦਾ ਹਵਾਲਾ ਦੇ ਕੇ ਦੋਸ਼ੀਆਂ ਦੇ ਵਕੀਲ ਨੂੰ ਪਟਿਆਲਾ ਹਾਊਸ ਕੋਰਟ ਤੋਂ ਰਾਹਤ ਮਿਲ ਗਈ ਸੀ। ਇਸੇ ਕਰਕੇ ਅਦਾਲਤ ਨੇ ਉਸ ਦੀ ਮੌਤ ਦਾ ਵਾਰੰਟ ਰੱਦ ਕਰ ਦਿੱਤਾ ਸੀ। ਸ਼ੁੱਕਰਵਾਰ ਨੂੰ ਦਾਇਰ ਕੀਤੀ ਗਈ ਪਟੀਸ਼ਨ 'ਚ ਦੋਸ਼ੀ ਅਕਸ਼ੇ, ਵਿਨੇ, ਪਵਨ ਦੇ ਵਕੀਲ ਏ.ਪੀ. ਸਿੰਘ ਨੇ ਦੋਸ਼ੀ ਵਿਨੇ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਲੰਬਿਤ ਹੋਣ ਨੂੰ ਆਧਾਰ ਬਣਾਇਆ ਸੀ।

  Nirbhaya convict Vinay Sharma mercy plea President Ram Nath Kovind rejects ਨਿਰਭੈਆ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਖ਼ਾਰਜ

ਦੱਸ ਦੇਈਏ ਕਿ ਨਿਰਭੈਆ ਸਮੂਹਕ ਬਲਾਤਕਾਰ ਦੇ ਚਾਰੇ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਸੀ ਪਰ ਬੀਤੇ ਦਿਨੀਂ ਉਨ੍ਹਾਂ ਦੀ ਫਾਂਸੀ ਦੇ ਵਾਰੰਟ ਨੂੰ ਰੱਦ ਕਰ ਦਿੱਤਾ ਗਿਆ ਸੀ।

  Nirbhaya convict Vinay Sharma mercy plea President Ram Nath Kovind rejects ਨਿਰਭੈਆ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਖ਼ਾਰਜ

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

  Nirbhaya convict Vinay Sharma mercy plea President Ram Nath Kovind rejects ਨਿਰਭੈਆ ਕਾਂਡ ਦੇ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਖ਼ਾਰਜ

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

-PTCNewsw

Related Post