ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲਾ : ਦਿੱਲੀ ਸਰਕਾਰ ਤੇ ਉੱਪ ਰਾਜਪਾਲ ਨੇ ਠੁਕਰਾਈ ਦੋਸ਼ੀ ਮੁਕੇਸ਼ ਦੀ ਰਹਿਮ ਅਪੀਲ

By  Shanker Badra January 16th 2020 04:16 PM

ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲਾ : ਦਿੱਲੀ ਸਰਕਾਰ ਤੇ ਉੱਪ ਰਾਜਪਾਲ ਨੇ ਠੁਕਰਾਈ ਦੋਸ਼ੀ ਮੁਕੇਸ਼ ਦੀ ਰਹਿਮ ਅਪੀਲ:ਨਵੀਂ ਦਿੱਲੀ : ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਦਿੱਲੀ ਸਰਕਾਰ ਤੋਂ ਬਾਅਦ ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੇ ਵੀ ਨਿਰਭੈਆ ਦੇ ਗੁਨਾਹਗਾਰ ਮੁਕੇਸ਼ ਦੀ ਰਹਿਮ ਦੀ ਅਪੀਲ ਨੂੰ ਠੁਕਰਾ ਦਿੱਤਾ ਹੈ। ਹੁਣ ਦਿੱਲੀ ਦੇ ਉਪ ਰਾਜਪਾਲ ਨੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤੀ ਹੈ ਤੇ ਉੱਥੋਂ ਰਾਸ਼ਟਰਪਤੀ ਦੇ ਕੋਲ ਭੇਜੀ ਜਾਵੇਗੀ।

Nirbhaya GangRape case: Delhi govt And Lieutenant Governor rejects convict Mukesh mercy plea ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲਾ : ਦਿੱਲੀ ਸਰਕਾਰ ਤੇ ਉੱਪ ਰਾਜਪਾਲ ਨੇ ਠੁਕਰਾਈਦੋਸ਼ੀ ਮੁਕੇਸ਼ ਦੀ ਰਹਿਮ ਅਪੀਲ

ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਦੋਸ਼ੀ ਮੁਕੇਸ਼ ਦੀ ਅਪੀਲ ਖਾਰਜ ਕਰ ਦਿੱਤੀ ਸੀ। ਮੁਕੇਸ਼ ਨੇ ਹਾਈਕੋਰਟ 'ਚ ਪਟੀਸ਼ਨ ਦਾਖਲ ਕਰਕੇ ਹੇਠਲੀ ਅਦਾਲਤ ਦੇ ਮੌਤ ਦੇ ਵਾਰੰਟ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ।ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਵੀ ਦੋਸ਼ੀ ਮੁਕੇਸ਼ ਦੀਰਹਿਮ ਪਟੀਸ਼ਨ ਰੱਦ ਕਰ ਦਿੱਤੀ ਸੀ।

Nirbhaya GangRape case: Delhi govt And Lieutenant Governor rejects convict Mukesh mercy plea ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲਾ : ਦਿੱਲੀ ਸਰਕਾਰ ਤੇ ਉੱਪ ਰਾਜਪਾਲ ਨੇ ਠੁਕਰਾਈਦੋਸ਼ੀ ਮੁਕੇਸ਼ ਦੀ ਰਹਿਮ ਅਪੀਲ

ਹਾਈਕੋਰਟ ਨੇ ਇਸ ਕੇਸ ਵਿੱਚ ਦੋਸ਼ੀ ਮੁਕੇਸ਼ ਨੂੰ ਹੇਠਲੀ ਅਦਾਲਤ ਵਿੱਚ ਇਹ ਦੱਸਣ ਲਈ ਕਿਹਾ ਹੈ ਕਿ ਉਸ ਦੀ ਰਹਿਮ ਦੀ ਅਪੀਲ ਅਜੇ ਰਾਸ਼ਟਰਪਤੀ ਕੋਲ ਪੈਂਡਿੰਗ ਹੈ। ਅਦਾਲਤ 'ਚ ਦੋਸ਼ੀ ਮੁਕੇਸ਼ ਦੇ ਵਕੀਲ ਨੇ ਕਿਹਾ ਕਿ ਉਹ ਹੁਣ ਮੌਤ ਦੀ ਵਾਰੰਟ ਵਿਰੁੱਧ ਹੇਠਲੀ ਅਦਾਲਤ 'ਚ ਜਾਣਗੇ। ਅਦਾਲਤ ਨੇ ਇਸ ਤੋਂ ਬਾਅਦ ਪਟੀਸ਼ਨ ਨੂੰ ਵਾਪਸ ਲੈਂਦਿਆਂ ਰੱਦ ਕਰ ਦਿੱਤਾ।

Nirbhaya GangRape case: Delhi govt And Lieutenant Governor rejects convict Mukesh mercy plea ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲਾ : ਦਿੱਲੀ ਸਰਕਾਰ ਤੇ ਉੱਪ ਰਾਜਪਾਲ ਨੇ ਠੁਕਰਾਈਦੋਸ਼ੀ ਮੁਕੇਸ਼ ਦੀ ਰਹਿਮ ਅਪੀਲ

ਦੱਸ ਦੇਈਏ ਕਿ ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ। ਦਿੱਲੀ ਦੀ ਇੱਕ ਅਦਾਲਤ ਨੇ ਚਾਰਾਂ ਦੋਸ਼ੀਆਂ ਵਿਰੁੱਧ ਬੀਤੀ 7 ਜਨਵਰੀ ਨੂੰ ਡੈਥ ਵਾਰੰਟ ਜਾਰੀ ਕੀਤਾ ਸੀ।

Nirbhaya GangRape case: Delhi govt And Lieutenant Governor rejects convict Mukesh mercy plea ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲਾ : ਦਿੱਲੀ ਸਰਕਾਰ ਤੇ ਉੱਪ ਰਾਜਪਾਲ ਨੇ ਠੁਕਰਾਈਦੋਸ਼ੀ ਮੁਕੇਸ਼ ਦੀ ਰਹਿਮ ਅਪੀਲ

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

Nirbhaya GangRape case: Delhi govt And Lieutenant Governor rejects convict Mukesh mercy plea ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲਾ : ਦਿੱਲੀ ਸਰਕਾਰ ਤੇ ਉੱਪ ਰਾਜਪਾਲ ਨੇ ਠੁਕਰਾਈਦੋਸ਼ੀ ਮੁਕੇਸ਼ ਦੀ ਰਹਿਮ ਅਪੀਲ

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

-PTCNews

Related Post