ਨਿਤਿਨ ਗਡਕਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਸੜਕਾਂ ਦੇ ਨਵੀਨੀਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰੀ ਰਾਜਮਾਰਗਾਂ ਦਾ ਨਵੀਨੀਕਰਨ ਕੀਤਾ ਜਾਵੇਗਾ।
Bonanza for Ferozepur constituency. Union highways minister @nitin_gadkari today assured to start work on construction of Ferozepur byepass as well as upgradation of Fzr-Muktsar-Malout 10-mtr wide road. Grateful to Gadkari ji for giving us patient hearing & clearing the projects. pic.twitter.com/tFe6B4sy4A
— Sukhbir Singh Badal (@officeofssbadal) February 9, 2023
ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਫਿਰੋਜ਼ਪੁਰ ਹਲਕੇ ਲਈ ਬੋਨਾਜ਼ਾ ਕੇਂਦਰੀ ਰਾਜਮਾਰਗ ਦੇ ਨਵੀਨਕਰਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਬਾਈਪਾਸ ਦੇ ਨਿਰਮਾਣ ਦੇ ਨਾਲ ਨਾਲ ਫਿਰੋਜ਼ਪੁਰ- ਮੁਕਤਸਰ-ਮਲੋਟ ਵਾਲੇ ਹਾਈਵੇ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਟੀਟ ਕਰਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ ਅਤੇ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਜਲਦ ਸ਼ੁਰੂ ਹੋਣ ਦੀ ਗੱਲ ਕਹੀ।
- PTC NEWS