ਪੰਜਾਬ ਸਰਕਾਰ ਤੇ ਡੇਅਰੀ ਐਸੋਸੀਏਸ਼ਨ 'ਚ ਮੰਗਾਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਕੱਲ੍ਹ ਹੋਵੇਗੀ ਦੁਬਾਰਾ ਮੀਟਿੰਗ

By  Ravinder Singh May 23rd 2022 01:19 PM

ਚੰਡੀਗੜ੍ਹ : ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਤੇ ਪੰਜਾਬ ਸਰਕਾਰ ਵਿੱਚ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ਹੈ। ਐਸੋਸੀਏਸ਼ਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਲੈ ਕੇ ਸਰਕਾਰ ਤੇ ਡੇਅਰੀ ਐਸੋਸੀਏਸ਼ਨ ਵਿਚਕਾਰ ਸਹਿਮਤੀ ਨਹੀਂ ਬਣੀ। ਇਸ ਲਈ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਅਤੇ ਪੰਜਾਬ ਸਰਕਾਰ ਵਿੱਚ ਕੱਲ੍ਹ ਸ਼ਾਮ 4 ਵਜੇ ਮੀਟਿੰਗ ਦੁਬਾਰਾ ਹੋਵੇਗੀ। ਪੰਜਾਬ ਸਰਕਾਰ ਤੇ ਡੇਅਰੀ ਐਸੋਸੀਏਸ਼ਨ 'ਚ ਮੰਗਾਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਕੱਲ੍ਹ ਹੋਵੇਗੀ ਦੁਬਾਰਾ ਮੀਟਿੰਗਇਹ ਸਾਰੀ ਜਾਣਕਾਰੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਪਹਿਲੂ ਨੂੰ ਗੰਭੀਰਤਾ ਨਾਲ ਘੋਖ ਰਹੀ ਹੈ। ਅਸੀਂ ਹਰ ਮੰਗ ਉਪਰ ਚਰਚਾ ਕਰ ਰਹੇ ਹਾਂ। ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ। ਜਦਕਿ ਪੀਡੀਐਫਏ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਮੀਟਿੰਗ ਹਾਂ-ਪੱਖੀ ਰਹੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕੱਲ੍ਹ ਨੂੰ ਦੁਬਾਰਾ ਮੀਟਿੰਗ ਹੋਵੇਗੀ। ਬੈਠਕ ਵਿੱਚ ਸਰਕਾਰ ਨੇ ਕਿਹਾ ਕਿ ਅਸੀਂ ਜਿੱਥੋਂ ਪੈਸਾ ਇਕੱਠਾ ਕਰਨਾ ਹੈ, ਉਸ ਲਈ ਡਾਟਾ ਇਕੱਤਰ ਕਰਨਾ ਹੈ। ਇਸ ਲਈ ਕੁਝ ਸਮਾਂ ਚਾਹੀਦਾ ਹੈ। ਜੇ ਭਲਕੇ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਦਾ ਇੱਕੋ ਇੱਕ ਰਸਤਾ ਬਚਿਆ ਹੈ। ਪੰਜਾਬ ਸਰਕਾਰ ਤੇ ਡੇਅਰੀ ਐਸੋਸੀਏਸ਼ਨ 'ਚ ਮੰਗਾਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਕੱਲ੍ਹ ਹੋਵੇਗੀ ਦੁਬਾਰਾ ਮੀਟਿੰਗਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਹਜ਼ਾਰਾਂ ਡੇਅਰੀ ਫਾਰਮਰ ਵੇਰਕਾ ਮਿਲਕ ਪਲਾਂਟ ਵਿਖੇ ਇਕੱਠੇ ਹੋਏ ਸਨ ਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਸੀ। ਧਰਨਾਕਾਰੀ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਵੱਡੇ ਪੱਧਰ 'ਤੇ ਦੁੱਧ ਸੜਕ 'ਤੇ ਸੁੱਟਿਆ ਸੀ। ਪੀਡੀਐਫਏ ਦੇ ਪ੍ਰਧਾਨ ਨੇ ਕਿਹਾ ਕਿ ਡੇਅਰੀ ਫਾਰਮਰਜ਼ ਨੂੰ ਬੈਂਕਾਂ ਨੂੰ ਆਪਣੇ ਕਰਜ਼ੇ ਦੀਆਂ ਕਿਸ਼ਤਾਂ ਦੇਣੀਆਂ ਬੰਦ ਕਰਨ ਲਈ ਮਜਬੂਰ ਕੀਤਾ ਗਿਆ ਸੀ ਅਤੇ ਲਗਾਤਾਰ ਵੱਧ ਰਹੇ ਘਾਟੇ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਸੀ ਅਤੇ ਹੁਣ ਸਾਡੇ ਡੇਅਰੀ ਫਾਰਮ ਬੰਦ ਹੋਣ ਦੇ ਕੰਢੇ ਹਨ, ਜਿਸ ਨਾਲ ਬੇਰੁਜ਼ਗਾਰੀ ਹੀ ਵਧੇਗੀ। ਉਨ੍ਹਾਂ ਕਿਹਾ ਸੀ ਕਿ ਭੰਡਾਰਨ 'ਤੇ ਕੋਈ ਪਾਬੰਦੀ ਨਹੀਂ ਹੈ, ਜਿਸ ਨਾਲ ਡੇਅਰੀ ਫੀਡ ਦੀਆਂ ਕੀਮਤਾਂ ਵਧ ਜਾਂਦੀਆਂ ਸਨ ਜਿਸ ਨਾਲ ਡੇਅਰੀ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਭ ਕਾਰਨ ਸੂਬੇ ਵਿੱਚ ਦੁੱਧ ਦੀ ਪੈਦਾਵਾਰ ਵਿੱਚ ਵੀ ਕਮੀ ਆਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ ਅਤੇ ਅਜਿਹੇ ਮਾਹੌਲ ਵਿੱਚ ਇਹ ਮਿਲਾਵਟਖੋਰੀ ਨੂੰ ਹੀ ਉਤਸ਼ਾਹਿਤ ਕਰੇਗਾ। ਇਹ ਵੀ ਪੜ੍ਹੋ : ਭਾਰਤ ਆਇਆ 110 ਮੁਸਲਿਮ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਰਤਿਆ

Related Post