ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਕੀਤੀ ਸਾਲਾਨਾ ਅਮਰਨਾਥ ਯਾਤਰਾ ਰੱਦ

By  Jagroop Kaur June 21st 2021 05:43 PM

ਜੰਮੂ- ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਇਸ ਸਾਲ ਵੀ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪਿਛਲੇ ਸਾਲ ਵੀ ਕੋਰੋਨਾ ਮਹਾਮਾਰੀ ਕਾਰਨ ਅਮਰਨਾਥ ਯਾਤਰਾ ਰੱਦ ਕਰਨੀ ਪਈ ਸੀ। ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਮਨੋਜ ਸਿਨਹਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਦਾ ਧਿਆਨ ਰੱਖਣਾ ਸਾਡੀ ਪਹਿਲੀ ਤਰਜ਼ੀਹ ਹੈ।

Read More : ਟਾਪ ਦਹਿਸ਼ਤਗਰਦ ਸਣੇ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਤਿੰਨ ਅੱਤਵਾਦੀ ਕੀਤੇ…

ਇਸ ਦੇ ਨਾਲ ਹੀ ਭਗਤਾਂ ਲਈ ਆਨਲਾਈਨ ਆਰਤੀ ਦਾ ਪ੍ਰਸਾਰਣ ਕੀਤਾ ਜਾਵੇਗਾ ,ਕੋਰੋਨਾ ਮਹਾਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਇਸ ਸਾਲਾਨਾ ਤੀਰਥ ਯਾਤਰਾ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਲਗਾਤਾਰ ਦੂਜਾ ਸਾਲ ਹੈ ਕਿ ਇਹ ਤੀਰਥ ਯਾਤਰਾ ਨਹੀਂ ਕੀਤੀ ਜਾਏਗੀ।

No Amarnath Yatra this year due to Covid; online 'aarti'

Read More : ਇਕ ਹੀ ਰਾਤ ‘ਚ ਨਸ਼ੇ ਦੀ ਭੇਂਟ ਚੜ੍ਹੇ ਦੋ ਨੌਜਵਾਨ, ਬਿਲਕਦਾ…

ਪਿਛਲੇ ਸਾਲ ਇਸ ਨੂੰ ਅੱਧ ਮਾਰਗ 'ਤੇ ਰੱਦ ਕਰ ਦਿੱਤਾ ਗਿਆ ਸੀ |ਅਮਰਨਾਥ ਸ਼ਰਾਈਨ ਬੋਰਡ ਨੇ ਇਕ ਬਿਆਨ ਵਿਚ ਕਿਹਾ, “ਹਾਲਤਾਂ ਦੇ ਅਧਾਰ ਤੇ, ਬੋਰਡ ਨੇ ਭਾਰੀ ਮਨ ਨਾਲ ਫੈਸਲਾ ਕੀਤਾ ਹੈ ਕਿ ਇਸ ਸਾਲ ਦੀ ਸ਼੍ਰੀ ਅਮਰਨਾਥ ਯਾਤਰਾ ਕਰਾਉਣੀ ਉਚਿਤ ਨਹੀਂ ਹੋਵੇਗੀ।

Related Post