ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਪਾਕਿਸਤਾਨ ਤੋਂ ਨਹੀਂ ਮਿਲਿਆ ਕੋਈ ਪ੍ਰਸਤਾਵ - ਵੀ.ਕੇ. ਸਿੰਘ

By  Joshi September 17th 2018 02:49 PM

No decision on opening Kartarpur corridor says VK Singh: ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਪਾਕਿਸਤਾਨ ਤੋਂ ਨਹੀਂ ਮਿਲਿਆ ਕੋਈ ਪ੍ਰਸਤਾਵ - ਵੀ.ਕੇ. ਸਿੰਘ

ਕਰਤਾਰਪੁਰ ਲਾਂਘਾ ਖੋਲ੍ਹਣ ਦੇ ਮਾਮਲੇ 'ਚ ਇੱਕ ਵੱਡਾ ਮੋੜ ਉਸ ਸਮੇਂ ਆ ਗਿਆ ਜਦੋਂ ਵੀ.ਕੇ. ਸਿੰਘ ਨੇ ਬਿਆਨ ਦਿੰਦੇ ਕਿਹਾ ਕਿ ਭਾਰਤ ਨੂੰ ਦੋ ਦੇਸ਼ਾਂ ਵਿਚਕਾਰ ਕਰਤਾਰਪੁਰ ਦੇ ਰਸਤੇ ਖੋਲ੍ਹਣ ਲਈ ਪਾਕਿਸਤਾਨ ਤੋਂ ਕੋਈ ਪ੍ਰਸਤਾਵ ਨਹੀਂ ਮਿਲਿਆ ਹੈ।

ਸਿੰਘ ਨੇ ਨਵੀਂ ਦਿੱਲੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,' 'ਸਰਕਾਰ ਨੂੰ (ਪਾਕਿਸਤਾਨ) ਪੱਖ ਵੱਲੋਂ ਕੋਈ ਪੇਸ਼ਕਸ਼ ਨਹੀਂ ਆਈ ਹੈ ਅਤੇ ਇਹ ਮੁੱਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ।

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਦਾਅਵਿਆਂ ਵਿੱਚ ਮੰਤਰੀ ਦਾ ਬਿਆਨ ਆਇਆ ਹੈ ਕਿ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਵੇਂ ਜਨਮ ਦਿਹਾੜੇ ਦੇ ਮੌਕੇ ਉੱਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨੂੰ ਤਿਆਰ ਹੈ।

ਸਿੱਧੂ ਨੇ ਅਜਿਹਾ ਪਾਕਿਸਤਾਨ ਤੋਂ ਵਾਪਸ ਆਉਣ ਤੋਂ ਬਾਅਦ ਕਿਹਾ ਸੀ। ਉਹ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਲਈ ਪਾਕਿਸਤਾਨ ਪਹੁੰਚੇ ਸਨ।

ਕਰਤਾਰਪੁਰ ਲਾਂਘਾ, ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ, ਗੁਰਦਾਸਪੁਰ, ਪੰਜਾਬ ਤੋਂ ਸਿਰਫ ੩ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਜੇ ਇਹ ਲਾਂਘਾ ਖੁੱਲ੍ਹਦਾ ਹੈ ਤਾਂ ਸਿੱਖ ਸ਼ਰਧਾਲੂ ਕਰਤਾਰਪੁਰ, ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੇ ਬਿਨ੍ਹਾਂ ਕਿਸੇ ਰੁਕਾਵਟ ਦਰਸ਼ਨ ਕਰ ਸਕਣਗੇ।

—PTC News

Related Post