ਟਿਕਟਾਂ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਫੈਸਲਾ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਕੈਪਟਨ ਅਮਰਿੰਦਰ  

By  Shanker Badra April 13th 2021 08:58 PM

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਟਿਕਟਾਂ ਨੂੰ ਅੰਤਿਮ ਰੂਪ ਦੇਣ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਕਿਸੇ ਵੀ ਤਰਾਂ ਦੀ ਭੂਮਿਕਾ ਨੂੰ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੇ ਨਵੇਂ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਟਿਕਟਾਂ ਬਾਰੇ ਫੈਸਲਾ ਲੈਣ ਸਬੰਧੀ ਪੰਜਾਬ ਕਾਂਗਰਸ ਵਿਚ ਨਰਾਜਗੀ ਦੀਆਂ ਰਿਪਰੋਟਾਂ ਦੇ ਸਬੰਧ ਕਿਹਾ,’’ਇਸ ਬਾਰੇ ਸਵਾਲ ਹੀ ਪੈਦਾ ਨਹੀਂ ਹੁੰਦਾ। ਕਿਸ਼ੋਰ ਦਾ ਇਸ ਮਾਮਲੇ ਨਾਲ ਕੋਈ ਲਾਗਾ-ਦੇਗਾ ਨਹੀਂ ਹੈ।

NO QUESTION OF PRASHANT KISHOR DECIDING ON TICKETS, HE HAS NO ROLE IN IT, SAYS CAPT AMARINDER ਟਿਕਟਾਂ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਫੈਸਲਾ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਕੈਪਟਨ ਅਮਰਿੰਦਰ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਟਿਕਟਾਂ ਦੀ ਵੰਡ ਲਈ ਨਿਯਮ ਅਤੇ ਮਾਪਦੰਡ ਨਿਰਧਾਰਤ ਹਨ, ਜੋ ਸਾਰੇ ਸੂਬਿਆਂ ਵਿਚ ਸਾਰੀਆਂ ਹੀ ਚੋਣਾਂ ਵਿਚ ਅਪਣਾਏ ਜਾਂਦੇ ਹਨ। ਉਨਾਂ ਕਿਹਾ ਕਿ ਕਿਸੇ ਵੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਹਾਈ ਕਮਾਨ ਵੱਲੋਂ ਸੂਬਾ ਪੱਧਰੀ ਚੋਣ ਕਮੇਟੀ ਦਾ ਗਠਨ ਕੀਤਾ ਜਾਂਦਾ ਹੈ ,ਜੋ ਸਾਰੇ ਨਾਵਾਂ ਉਪਰ ਵਿਚਾਰ ਕਰਦੀ ਹੈ ਅਤੇ ਚੋਣ ਮੈਦਾਨ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਬਾਰੇ ਫੈਸਲਾ ਕਰਦੀ ਹੈ। ਉਸ ਤੋਂ ਬਾਅਦ ਛਾਂਟੀ ਕੀਤੇ ਗਏ ਨਾਵਾਂ ਦੀ ਸੂਚੀ ਸਕਰੀਨਿੰਗ ਕਮੇਟੀ ਨੂੰ ਭੇਜ ਦਿੱਤੀ ਜਾਂਦੀ ਹੈ ਅਤੇ ਇਸ ਕਮੇਟੀ ਵਿਚ ਕਾਂਗਰਸ ਪ੍ਰਧਾਨ ਸਮੇਤ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਸ਼ਾਮਲ ਹੁੰਦੀ ਹੈ।

NO QUESTION OF PRASHANT KISHOR DECIDING ON TICKETS, HE HAS NO ROLE IN IT, SAYS CAPT AMARINDER ਟਿਕਟਾਂ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਫੈਸਲਾ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਕੈਪਟਨ ਅਮਰਿੰਦਰ

ਉਨਾਂ ਕਿਹਾ ਕਿ ਅੰਤਿਮ ਫੈਸਲਾ ਕੇਂਦਰੀ ਚੋਣ ਕਮੇਟੀ ਕਰਦੀ ਹੈ ਅਤੇ ਇਸ ਵਿਚ ਵਿਅਕਤੀਗਤ ਤੌਰ ਉਤੇ ਕਿਸੇ ਦੀ ਭੂਮਿਕਾ ਨਹੀਂ ਹੁੰਦੀ। ਮੁੱਖ ਮੰਤਰੀ ਨੇ ਕਿਹਾ,’’ਇਸ ਕਮੇਟੀ ਵੱਲੋਂ ਟਿਕਟਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿਚ ਆਜਾਦਾਨਾ ਏਜੰਸੀਆਂ ਦੇ ਨਾਲ-ਨਾਲ ਪਾਰਟੀ ਦੀ ਸੂਬਾਈ ਇਕਾਈ ਸਮੇਤ ਅੰਦੂਰਨੀ ਅਤੇ ਬਾਹਰੀ ਧਿਰਾਂ ਤੋਂ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਇਹੀ ਪ੍ਰਕਿਰਿਆ ਸਾਲ 2017 ਵਿਚ ਅਪਣਾਈ ਗਈ ਸੀ ਅਤੇ ਇਸ ਵਾਰ ਹੀ ਇਸੇ ਪ੍ਰਕਿਰਿਆ ਅਨੁਸਾਰ ਚੱਲਿਆ ਜਾਵੇਗਾ ਤਾਂ ਫੇਰ ਇਸ ਸਮੁੱਚੀ ਪ੍ਰਕਿਰਿਆ ਵਿਚ ਪ੍ਰਸ਼ਾਂਤ ਕਿਸ਼ੋਰ ਕਿੱਥੇ ਹੈ।”

NO QUESTION OF PRASHANT KISHOR DECIDING ON TICKETS, HE HAS NO ROLE IN IT, SAYS CAPT AMARINDER ਟਿਕਟਾਂ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਫੈਸਲਾ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਕੈਪਟਨ ਅਮਰਿੰਦਰ

ਪੜ੍ਹੋ ਹੋਰ ਖ਼ਬਰਾਂ : ਹਰਿਆਣਾ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਨੂੰ ਸਥਾਨਕ ਪੱਧਰ ਉਤੇ ਕੋਈ ਸਰਕਾਰ ਵਿਰੋਧੀ ਮਿਸਾਲ ਨਜਰ ਵੀ ਆਉਂਦੀ ਹੈ ਤਾਂ ਇਸ ਨੂੰ ਪਾਰਟੀ ਬਦਲਵਾਂ ਰਾਹ ਕੱਢ ਕੇ ਜਿੱਤ ਯਕੀਨੀ ਬਣਾਉਣ ਲਈ ਸਭ ਤੋਂ ਵਧੀਆ ਢੰਗ ਨਾਲ ਨਜਿੱਠ ਲਵੇਗੀ। ਉਨਾਂ ਨੇ ਸਪੱਸ਼ਟ ਕੀਤਾ ਕਿ ਇਸ ਮਸਲੇ ਨੂੰ ਵਿਚਾਰਨ ਅਤੇ ਫੈਸਲਾ ਲੈਣ ਦਾ ਕੰਮ ਕਿਸ਼ੋਰ ਦਾ ਨਹੀਂ, ਕਾਂਗਰਸ ਦਾ ਹੈ।  ਮੁੱਖ ਮੰਤਰੀ ਨੇ ਕਿਹਾ, ‘‘ਪ੍ਰਸ਼ਾਂਤ ਕਿਸ਼ੋਰ ਦਾ ਰੋਲ ਮੇਰੇ ਪ੍ਰਮੁੱਖ ਸਲਾਹਕਾਰ ਤੱਕ ਸੀਮਿਤ ਹੈ। ਇਹ ਅਹੁਦਾ ਸਿਰਫ ਸਲਾਹਕਾਰੀ ਲਈ ਹੈ ,ਜਿਸ ਵਿਚ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੁੰਦਾ।

-PTCNews

Related Post