ਰਸੋਈ ਗੈਸ ਦੀਆਂ ਕੀਮਤਾਂ 'ਤੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ,ਸਰਕਾਰ ਨੇ ਲਿਆ ਵੱਡਾ ਫੈਸਲਾ

By  Shanker Badra August 1st 2019 02:19 PM

ਰਸੋਈ ਗੈਸ ਦੀਆਂ ਕੀਮਤਾਂ 'ਤੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ,ਸਰਕਾਰ ਨੇ ਲਿਆ ਵੱਡਾ ਫੈਸਲਾ:ਨਵੀਂ ਦਿੱਲੀ : ਰਸੋਈ ਗੈਸ ਦੀਆਂ ਕੀਮਤਾਂ ਵਿੱਚ ਇੱਕ ਵਾਰ ਫ਼ਿਰ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਦੌਰਾਨ ਬਿਨ੍ਹਾਂ ਸਬਸਿਡੀ ਵਾਲੀ ਰਸੋਈ ਗੈਸ ਦੀ ਕੀਮਤ ‘ਚ ਬੁੱਧਵਾਰ ਨੂੰ 62.50 ਰੁਪਏ ਦੀ ਕਮੀ ਕੀਤੀ ਗਈ ਹੈ।ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤਾਂ ਘੱਟ ਹੋਣ ਕਾਰਨ ਕੀਮਤਾਂ ਘੱਟ ਕੀਤੀਆਂ ਗਈਆਂ ਹਨ।

Non-subsidised cooking gas price cut by Rs 62.50 per cylinder ਰਸੋਈ ਗੈਸ ਦੀਆਂ ਕੀਮਤਾਂ 'ਤੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ,ਸਰਕਾਰ ਨੇ ਲਿਆ ਵੱਡਾ ਫੈਸਲਾ

ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨੇ ਕਿਹਾ ਕਿ ਅੰਤਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਨਰਮ ਪੈਣ ਮਗਰੋਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਬਿਨਾਂ ਸਬਸਿਡੀ ਜਾਂ ਬਾਜ਼ਾਰ ਕੀਮਤ ਵਾਲੇ ਐਲਪੀਜੀ ਦੀ ਕੀਮਤ 574.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਨਵੀਆਂ ਕੀਮਤਾਂ ਬੁੱਧਵਾਰ ਅੱਧੀ ਰਾਤ ਤੋਂ ਲਾਗੂ ਹੋ ਗਈ ਹੈ।

Non-subsidised cooking gas price cut by Rs 62.50 per cylinder ਰਸੋਈ ਗੈਸ ਦੀਆਂ ਕੀਮਤਾਂ 'ਤੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ,ਸਰਕਾਰ ਨੇ ਲਿਆ ਵੱਡਾ ਫੈਸਲਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਰਤ ਪਹੁੰਚਣ ‘ਤੇ ਇਸ ਗੱਡੀ ‘ਚ ਪਾਲਕੀ ਸਾਹਿਬ ‘ਤੇ ਸੁਸ਼ੋਭਿਤ ਹੋਣਗੇ ਸੀ ਗੁਰੂ ਗ੍ਰੰਥ ਸਾਹਿਬ , ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਕਰੋ ਦਰਸ਼ਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੁਲਾਈ ਦੀ ਸ਼ੁਰੂਆਤ ਵਿਚ ਬਿਨ੍ਹਾਂ ਸਬਸਿਡੀ ਵਾਲੇ ਐਲਪੀਜੀ ਦੀ ਕੀਮਤ ਵਿਚ 100.50 ਰੁਪਏ ਪ੍ਰਤੀ ਸਿਲੰਡਰ ਘੱਟ ਕੀਤੀ ਗਈ ਸੀ। ਜੇਕਰ ਦੇਖਿਆ ਜਾਵੇ ਤਾਂ ਹੁਣ ਤੱਕ ਬਗੈਰ ਸਬਸਿਡੀ ਵਾਲੇ ਰਸੋਈ ਗੈਸ ਦੀਆਂ ਕੀਮਤਾਂ ‘ਚ 163 ਰੁਪਏ ਦੀ ਕਮੀ ਹੋਈ ਹੈ।

-PTCNews

Related Post