ਲੋਕ ਸਭਾ ਚੋਣਾਂ ਨੂੰ ਲੈ ਕੇ ਨੂਰਪੁਰ ਬੇਦੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ (ਤਸਵੀਰਾਂ)

By  Jashan A March 31st 2019 12:37 PM -- Updated: March 31st 2019 01:53 PM

ਲੋਕ ਸਭਾ ਚੋਣਾਂ ਨੂੰ ਲੈ ਕੇ ਨੂਰਪੁਰ ਬੇਦੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ (ਤਸਵੀਰਾਂ),ਨੂਰਪੁਰ ਬੇਦੀ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ‘ਚ 3 ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ।

sad ਲੋਕ ਸਭਾ ਚੋਣਾਂ ਨੂੰ ਲੈ ਕੇ ਨੂਰਪੁਰ ਬੇਦੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ (ਤਸਵੀਰਾਂ)

ਇਸ ਦੌਰਾਨ ਅੱਜ ਪਹਿਲੀ ਰੈਲੀ ਨੂਰਪੁਰ ਬੇਦੀ 'ਚ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਹਨ ਅਤੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ।

ਹੋਰ ਪੜ੍ਹੋ:ਸਲਾਰੀਆ ‘ਤੇ ਟਿੱਪਣੀ ਕਰਨ ਦੇ ਦੋਸ਼ ‘ਚ ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ‘ਤੇ ਮਾਮਲਾ ਦਰਜ

sad ਲੋਕ ਸਭਾ ਚੋਣਾਂ ਨੂੰ ਲੈ ਕੇ ਨੂਰਪੁਰ ਬੇਦੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ (ਤਸਵੀਰਾਂ)

ਤੁਹਾਨੂੰ ਦੱਸ ਦੇਈਏ ਕਿ ਇਹਨਾਂ ਵਿਸ਼ਾਲ ਰੈਲੀਆਂ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਕਈ ਹੋਰ ਦਿੱਗਜ਼ ਆਗੂ ਮੌਜੂਦ ਰਹਿਣਗੇ। ਰੈਲੀਆਂ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਕਾਫੀ ਉਤਸ਼ਾਹ ਜਤਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਆਉਣ ਜਾਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

sad ਲੋਕ ਸਭਾ ਚੋਣਾਂ ਨੂੰ ਲੈ ਕੇ ਨੂਰਪੁਰ ਬੇਦੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ (ਤਸਵੀਰਾਂ)

sad ਲੋਕ ਸਭਾ ਚੋਣਾਂ ਨੂੰ ਲੈ ਕੇ ਨੂਰਪੁਰ ਬੇਦੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ (ਤਸਵੀਰਾਂ)

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤਾਧਿਰ ਕਾਂਗਰਸ ‘ਤੇ ਵੀ ਨਿਸ਼ਾਨੇ ਸਾਧੇ ਜਾ ਰਹੇ ਹਨ ਅਤੇ ਕਾਂਗਰਸ ਸਰਕਾਰ ਵੱਲੋ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਨਾਕਾਮੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

-PTC News

Related Post