15 ਨਵੰਬਰ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ :ਭਾਈ ਗੋਬਿੰਦ ਸਿੰਘ ਲੌਂਗੋਵਾਲ

By  Jagroop Kaur November 6th 2020 10:11 PM

100 years of Shiromani Committee

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਰੌਸ਼ਨੀ ਵਿਚ ਸ਼ਤਾਬਦੀ ਸਮਾਗਮ ਸਜਾਉਣ ਲਈ ਤਿਆਰੀਆਂ ਜਾਰੀ ਹਨ। ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ 2020 ਨੂੰ ਆ ਰਿਹਾ ਹੈ, ਜਿਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ 15 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਜ਼ੁੰਮੇਵਾਰੀਆਂ ਸੌਂਪੀਆਂ।Bhai gobind singh longowal

Bhai gobind singh longowalਇਸ ਦੌਰਾਨ ਭਾਈ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਉਭਾਰਿਆ ਜਾਵੇਗਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਦੀ ਦੇ ਸਫ਼ਰ ਦੌਰਾਨ ਜਿਥੇ ਕੌਮੀ ਮਸਲਿਆਂ ਦੀ ਪੈਰਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਯਾਦਾ ਅਨੁਸਾਰ ਪ੍ਰਬੰਧ ਚਲਾਉਣ, ਵਿਦਿਆ ਦੇ ਖੇਤਰ ਵਿਚ ਵੱਡੀ ਭੂਮਿਕਾ ਨਿਭਾਉਣ ਤੋਂ ਇਲਾਵਾ ਸਮਾਜ ਭਲਾਈ ਅਤੇ ਸੇਵਾ ਦੇ ਖੇਤਰ ਵਿਚ ਵੀ ਵੱਡਾ ਯੋਗਦਾਨ ਪਾਇਆ। ਭਾਈ ਲੌਂਗੋਵਾਲ ਨੇ ਆਖਿਆ ਕਿ ਸੰਸਥਾ ਦੀ ਸਥਾਪਨਾ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਅਤੇ ਕਾਰਜਾਂ ਨੂੰ ਰੂਪਮਾਨ ਕੀਤਾ ਜਾਵੇਗਾ|

ਹੋਰ ਪੜ੍ਹੋ : ਪੰਜਾਬ ਦੀਆਂ ਰੇਲ ਪਟੜੀਆਂ ਖ਼ਾਲੀ : ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਬੀਤੇ ਕੱਲ੍ਹ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ ਹੈ, ਜਿਸ ਵਿਚ ਪੰਜਾਬ ਭਰ ਦੇ 31 ਚਿੱਤਰਕਾਰ ਹਿੱਸਾ ਲੈ ਰਹੇ ਹਨ। ਚਿੱਤਰਕਲਾ ਕਾਰਜਸ਼ਾਲਾ ਦੌਰਾਨ ਤਿਆਰ ਕੀਤੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਨਾਲ ਜੁੜਦੇ ਇਤਿਹਾਸ ਨੂੰ ਰੂਪਮਾਨ ਕਰਨਗੀਆਂ, ਜਿਨ੍ਹਾਂ ਦੀ ਪ੍ਰਦਰਸ਼ਨੀ ਸ਼ਤਾਬਦੀ ਸਮਾਗਮਾਂ ਦੌਰਾਨ ਲਗਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਵੱਡੀ ਗਿਣਤੀ ਵਿਚ ਛਪਵਾ ਕੇ ਵੰਡਿਆ ਜਾਵੇਗਾ।

Related Post