ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By  Joshi November 16th 2019 06:06 AM

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ@ਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ਨਿਚਰਵਾਰ, ੧ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੪)

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Related Post