ਕੋਰੋਨਾ ਦਾ ਅਸਰ: ਹੁਣ ਪੰਜਾਬ ਯੂਨੀ: 'ਚ ਬੰਦ ਹੋਈਆਂ ਸਾਰੀਆਂ ਕੰਟੀਨਾਂ ਤੇ ਦੁਕਾਨਾਂ

By  Jashan A March 16th 2020 07:36 PM

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ ਅਥਾਰਿਟੀ ਵੱਲੋਂ ਕਰੋਨਾਵਾਇਰਸ ਨੂੰ ਲੈ ਕੇ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਯੂਨੀਵਰਸਿਟੀ ਵਿਚਲੀਆਂ ਸਾਰੀਆਂ ਕੰਟੀਨਾਂ, ਦੁਕਾਨਾਂ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਇਸ ਦੌਰਾਨ ਵਿਦੇਸ਼ੀ ਤੇ ਦੂਸਰੇ ਸੂਬਿਆਂ ਦੇ ਵਿਦਿਆਰਥੀਆਂ ਲਈ ਖਾਸ ਪ੍ਰਬੰਧ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਯੂਨੀਵਰਸਿਟੀ ਵੱਲੋਂ ਪਹਿਲਾਂ ਹੀ ਸਾਰੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਸਾਰੇ ਹੋਸਟਲ ਖਾਲੀ ਕਰਨ ਲਈ ਹੁਕਮ ਦਿੱਤੇ ਜਾ ਚੁੱਕੇ ਹਨ। ਹੋਰ ਪੜ੍ਹੋ: ਕਸ਼ਮੀਰ 'ਚ ਬਰਫੀਲੇ ਤੂਫਾਨ ਦਾ ਕਹਿਰ, ਫੌਜ ਦੇ 3 ਜਵਾਨ ਹੋਏ ਸ਼ਹੀਦ ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਰਾਤ 12 ਵਜੇ ਤੋਂ ਬਾਅਦ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ,ਨਾਈਟ ਕਲੱਬਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ 100 ਲੋਕਾਂ ਤੋਂ ਵੱਧ ਦੇ ਇਕੱਠ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਤੇ ਕੋਚਿੰਗ ਸੈਂਟਰਾਂ ਨੂੰ ਵੀ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 169,610 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 6,518 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 114 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। Now all the canteens and shops closed in Punjab University ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ: 1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ। 2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ। 3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ। 4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

Related Post