ਕੋਰੋਨਾ ਦਾ ਕਹਿਰ ਜਾਰੀ , ਹੁਣ ਇਸ ਸੂਬੇ 'ਚ ਨਾਈਟ ਕਰਫਿਊ ਦੇ ਹੁਕਮ

By  Jagroop Kaur March 14th 2021 12:28 PM -- Updated: March 14th 2021 12:44 PM

ਜ਼ਿਲ੍ਹੇ ’ਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਰਵਿੰਦਰਪਾਲ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਵੀ ਰਾਤ ਦੇ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਪੱਤਰ ਜਾਰੀ ਕਰਦਿਆਂ ਲਿਖਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਕੋਰੋਨਾ ਦੇ 56 ਐਕਟਿਵ ਕੇਸ ਹਨ।Muktsar imposes night curfew

READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ

ਇਸ ਤੋਂ ਪਹਿਲਾਂ ਪੰਜਾਬ ਦੇ ਲੁਧਿਆਣਾ, ਪਟਿਆਲਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਵਿਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਕ ਵਾਰ ਫਿਰ ਰਾਜ ਵਿਚ ਕੋਰੋਨਾ ਦੇ ਸਰਗਰਮ ਮਾਮਲੇ 10 ਹਜ਼ਾਰ ਨੂੰ ਪਾਰ ਕਰ ਗਏ ਹਨ। ਡੀਸੀ ਅਰਵਿੰਦਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਮਾਰੀ ਨਾਲ ਨਜਿੱਠਣ ਲਈ ਇਹ ਕਦਮ ਚੁੱਕਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਹਿਦਾਇਤ ਦਿੱਤੀ ਕਿ ਉਹ ਕੋਰੋਨਾ ਗਾਈਡਲਾਈਨ ਦੀ ਪਾਲਣਾ ਕਰਨ।

 

ਪੰਜਾਬ ‘ਚ ਸ਼ਨੀਵਾਰ ਨੂੰ ਕੋਵਿਡ-19 ਨਾਲ 22 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਪਿਛਲੇ 24 ਘੰਟਿਆਂ ਦੌਰਾਨ ਇਸ ਵਾਇਰਸ ਨਾਲ ਪ੍ਰਭਾਵਿਤ 1515 ਲੋਕ ਹਸਪਤਾਲਾਂ ਵਿਚ ਪਹੁੰਚੇ ਹਨ। ਜਲੰਧਰ ਜ਼ਿਲ੍ਹੇ ਦੇ 8 ਲੋਕਾਂ ਨੂੰ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ 3-3 ਮਰੀਜ਼ਾਂ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਦੇ ਹਸਪਤਾਲਾਂ ‘ਚ ਆਕਸੀਜਨ ਸਪੋਰਟ ‘ਤੇ ਹਨ।

ਸਭ ਤੋਂ ਵੱਧ ਕੇਸ ਕੱਲ੍ਹ ਜਿਲ੍ਹਾ ਹੁਸ਼ਿਆਰਪੁਰ ਤੋਂ 211 ਦਰਜ ਕੀਤੇ ਗਏ। ਸੂਬਾ ਸਰਕਾਰ ਵੱਲੋਂ ਸਕੂਲਾਂ ਨੂੰ ਵੀ ਬੰਦ ਕਰਵਾ ਦਿੱਤਾ ਗਿਆ ਹੈ ਤੇ ਜਿਨ੍ਹਾਂ ਜਿਲ੍ਹਿਆਂ ‘ਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ ਉਥੇ ਡੀ. ਸੀ. ਵੱਲੋਂ ਨਾਈਟ ਕਰਫਿਊ ਵੀ ਲਗਾਇਆ ਜਾ ਰਿਹਾ ਹੈ।

Related Post