ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਐਨ.ਆਰ.ਆਈ ਮਹਿਲਾ ਦੇ 5000 ਡਾਲਰ ਚੋਰੀ
NRI lady looted at golden temple Amritsar:
ਐਨਆਰਆਈ ਭਾਈਚਾਰੇ ਲਈ ਸਭ ਤੋਂ ਵੱਡਾ ਸੁਪਨਾ ਹੁੰਦਾ ਹੈ ਆਪਣੇ ਵਤਨ ਆ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨਾ, ਪਰ ਆਸਟ੍ਰੇਲੀਆ ਵਿੱਚ ਰਹਿਣ ਵਾਲੀ ਭਾਰਤੀ ਮੂਲ ਦੀ ਇੱਕ ਐਨ.ਆਰ.ਆਈ ਔਰਤ ਗੁਰਜੀਤ ਕੌਰ ਨੂੰ ਇਥੇ ਆਉਣ ਤੋਂ ਬਾਅਦ ਇੱਕ ਘਟਨਾ ਦਾ ਸ਼ਿਕਾਰ ਹੋਣਾ ਪਿਆ ਜਿਸ ਨਾਲ ਉਹ ਕਾਫੀ ਨਿਰਾਸ਼ ਹੋ ਗਈ ਹੈ। ਦਰਅਸਲ, ਇਸ ਮਹਿਲਾ ਦਾ ਡਾਲਰਾਂ ਅਤੇ ਸੋਨੇ ਦੇ ਗਹਿਣਿਆਂ ਵਾਲਾ ਬੈਗ ਕਿਸੇ ਵੱਲੋਂ ਚੋਰੀ ਕਰ ਲਿਆ ਗਿਆ। ਦੱਸਣਯੋਗ ਹੈ ਕਿ ਮਹਿਲਾ ਦੇ ਬੈਗ ਚੋਰੀ ਹੋਣ ਵਖਤ ਉਹ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਬਣੀ ਹੈਰੀਟੇਜ ਸਟਰੀਟ ਵਿੱਚ ਸੈਲਫੀ ਲੈ ਰਹੀ ਸੀ।
ਮਿਲੀ ਜਾਣਕਾਰੀ ਮੁਤਾਬਿਕ ਇਹ ਮਹਿਲਾ ਕੱਲ ਹੀ ਆਸਟ੍ਰੇਲੀਆ ਤੋਂ ਭਾਰਤ ਪੁੱਜੀ ਸੀ ਅਤੇ ਇਸਨੇ ਚੰਡੀਗੜ ਜਾਣਾ ਸੀ। ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਸਮੇਂ ਮਹਿਲਾ ਨਾਲ ਇਹ ਹਾਦਸਾ ਵਾਪਰ ਗਿਆ।
ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਦੋਂ ਔਰਤ ਇਸ ਬਾਰੇ ਸ਼ਿਕਾਇਤ ਦਰਜ ਕਰਵਾਉਣ ਲਈ ਕੋਤਵਾਲੀ ਪੁਲਿਸ ਸਟੇਸ਼ਨ ਪਹੁੰਚੀ ਤਾਂ ਇਸ ਨੂੰ ਤਿੰਨ ਘੰਟੇ ਥਾਣੇ ਵਿੱਚ ਖੱਜਲ ਹੋਣਾ ਪਿਆ ਪਰ ਫਿਰ ਵੀ ਇਸਦੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ।
—PTC News