ਤੇਲ ਟੈਂਕਰ ਟਿਫ਼ਨ ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ NSG ਦੀ ਟੀਮ , ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾਂਚ

By  Shanker Badra September 18th 2021 10:18 AM

ਅਜਨਾਲਾ : 8 ਅਗਸਤ ਨੂੰ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈਈਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਐੱਨ.ਐੱਸ.ਜੀ ਦੀ ਇੱਕ ਟੀਮ ਅਜਨਾਲਾ ਪਹੁੰਚੀ ਹੈ। ਜਿਸ ਵੱਲੋਂ ਸਭ ਤੋਂ ਪਹਿਲਾਂ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਜਾ ਕੇ ਧਮਾਕੇ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਬਾਅਦ ਵਿਚ ਥਾਣਾ ਅਜਨਾਲਾ ‘ਚ ਖੜੇ ਧਮਾਕੇ ਕਾਰਨ ਨੁਕਸਾਨੇ ਤੇਲ ਵਾਲੇ ਟੈਂਕਰ ਦੀ ਵੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ।

ਤੇਲ ਟੈਂਕਰ ਟਿਫ਼ਨ ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ NSG ਦੀ ਟੀਮ , ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾਂਚ

ਉਹਨਾਂ ਦੱਸਿਆ ਕਿ ਟੀਮ ਵੱਲੋਂ ਘਟਨਾ ਸਥਲ ਦੀ ਫੋਰੇਂਸਿਕ ਜਾਂਚ (Forensic examination) ਕੀਤੀ ਜਾਏਗੀ ਕਿ ਧਮਾਕਾ ਕਿਸ ਪ੍ਰਕਾਰ ਦਾ ਸੀ। ਜਿਸਦੀ ਫੋਰਮਲ ਰਿਪੋਰਟ (Formal report) ਵੀ ਤਿਆਰ ਕੀਤੀ ਜਾਵੇਗੀ। ਐਸਐਸਪੀ (SSP) ਦਿਹਾਤੀ ਨੇ ਕਿਹਾ ਕਿ ਪਹਿਲਾਂ ਵੀ ਐਨ.ਐਸ.ਜੀ (NSG) ਵੱਲੋਂ ਅਜਿਹੇ ਮਾਮਲਿਆਂ ਦੀ ਜਾਚ ਕੀਤੀ ਗਈ ਹੈ।

ਤੇਲ ਟੈਂਕਰ ਟਿਫ਼ਨ ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ NSG ਦੀ ਟੀਮ , ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾਂਚ

ਜਿਸ ਨਾਲ ਅਜਨਾਲਾ ਵਿਖੇ ਹੋਏ ਧਮਾਕੇ ਸੰਬੰਧੀ ਜਾਂਚ ਕਰਨ ਵਿੱਚ ਅਸਾਨੀ ਹੋਵੇਗੀ। ਦੱਸ ਦੇਈਏ ਕਿ ਤੇਲ ਟੈਂਕਰ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਚਾਰ ਦਹਿਸ਼ਤਗਰਦਾਂ ਰੂਬਲ ਸਿੰਘ ਵਾਸੀ ਭੱਖਾ ਤਾਰਾ ਸਿੰਘ, ਵਿੱਕੀ ਭੱਟੀ ਵਾਸੀ ਬਲੜ੍ਹਵਾਲ, ਗੁਰਪ੍ਰੀਤ ਸਿੰਘ ਗੋਪੀ ਅਤੇ ਮਲਕੀਤ ਸਿੰਘ ਦੋਵੇਂ ਵਾਸੀ ਉੱਗਰ ਔਲਖ ਕੋਲੋਂ ਵੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਤੇਲ ਟੈਂਕਰ ਟਿਫ਼ਨ ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ NSG ਦੀ ਟੀਮ , ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾਂਚ

ਜਾਣਕਾਰੀ ਅਨੁਸਾਰ ਇਨ੍ਹਾਂ ਚਾਰਾਂ ਦਹਿਸ਼ਤਗਰਦਾਂ ਦੇ ਫੜੇ ਜਾਣ ਤੋਂ ਬਾਅਦ ਕਈ ਏਜੰਸੀਆਂ ਵੱਲੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਆਉਂਦੇ ਟਿਫ਼ਨ ਬੰਬ (Tiffany bomb) ਮਾਮਲੇ ਧਮਾਕੇ ਨਾਲ ਸੰਬੰਧਿਤ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਉਧਰ ਇਸ ਮਾਮਲੇ ਦੇ ਮੁੱਖ ਮੁਲਜ਼ਮ ਦੱਸੇ ਜਾ ਰਹੇ ਰੂਬਲ ਸਿੰਘ ਪੁੱਤਰ ਚਰਨ ਸਿੰਘ ਵਾਸੀ ਭੱਖਾ ਤਾਰਾ ਸਿੰਘ ਦਾ ਮਹਿਲ ਬੁਖ਼ਾਰੀ ਕਤਲ ਮਾਮਲੇ ਵਿਚ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਉਸਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

-PTCNews

Related Post