ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਜਾਵੇਗਾ ਓਡੀਸ਼ਾ

By  Jashan A September 15th 2019 09:14 AM

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਜਾਵੇਗਾ ਓਡੀਸ਼ਾ,ਅੰਮ੍ਰਿਤਸਰ: ਓਡੀਸ਼ਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਓਡੀਸ਼ਾ ਭੇਜਣ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਗ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁਝ ਮੱਠ ਢਾਹੇ ਜਾਣ ਦੀਆਂ ਖਬਰਾਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਢਾਹੇ ਗਏ ਅਸਥਾਨਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੀ ਹਨ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸੰਤ ਸਮਾਜ ਦੀ ਸ਼ਮੂਲੀਅਤ ਮੰਗੀ

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਓਡੀਸ਼ਾ ਭੇਜਿਆ ਜਾ ਰਿਹਾ ਹੈ, ਜੋ ਉਥੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

-PTC News

Related Post